ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ: ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ

07:07 AM Aug 13, 2023 IST
ਮਲੇਸ਼ੀਆ ਖ਼ਿਲਾਫ਼ ਗੋਲ ਦਾਗਣ ਮਗਰੋਂ ਜੁਗਰਾਜ ਸਿੰਘ ਸਾਥੀ ਖਿਡਾਰੀਆਂ ਨਾਲ ਖੁਸ਼ੀ ਸਾਂਝੀ ਕਰਦਾ ਹੋਇਆ। -ਫੋਟੋ: ਪੀਟੀਆਈ

ਚੇਨੱਈ, 12 ਅਗਸਤ
ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਹਾਕੀ ਟੂਰਨਾਮੈਂਟ ਦੇ ਅੱਜ ਇੱਥੇ ਖੇਡੇ ਗਏ ਫਾਈਨਲ ਮੁਕਾਬਲੇ ’ਚ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਏਸ਼ਿਆਈ ਚੈਂਪੀਅਨਜ਼ ਟਰਾਫੀ ’ਚ ਇਹ ਭਾਰਤ ਦੀ ਰਿਕਾਰਡ ਚੌਥੀ ਜਿੱਤ ਹੈ।
ਭਾਰਤ ਲਈ ਜੁਗਰਾਜ ਸਿੰਘ ਨੇ (9ਵੇਂ ਮਿੰਟ), ਕਪਤਾਨ ਹਰਮਨਪ੍ਰੀਤ ਸਿੰਘ ਨੇ (45ਵੇਂ ਮਿੰਟ), ਗੁਰਜੰਟ ਸਿੰਘ ਨੇ (45ਵੇਂ ਮਿੰਟ) ਅਤੇ ਆਕਾਸ਼ਦੀਪ ਸਿੰਘ (56ਵੇਂ ਮਿੰਟ) ਨੇ ਗੋਲ ਕੀਤੇ ਜਦਕਿ ਮਲੇਸ਼ੀਆ ਲਈ ਅਬੂ ਕਮਲ ਅਜ਼ਰਾਈ ਨੇ (14ਵੇਂ ਮਿੰਟ), ਰਹੀਮ ਰਾਜ਼ੀ ਨੇ (18ਵੇਂ ਮਿੰਟ), ਮੁਹੰਮਦ ਅਮੀਨੂਦੀਨ ਨੇ (28ਵੇਂ ਮਿੰਟ) ਨੇ ਗੋਲ ਕੀਤੇ। ਇਸ ਤੋਂ ਪਹਿਲਾਂ ਇੱਥੇ ਖੇਡੇ ਗਏ ਪਲੇਆਫ ਮੈਚ ਵਿੱਚ ਜਪਾਨ ਨੇ ਸਾਬਕਾ ਚੈਂਪੀਅਨ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਟੂਰਨਾਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ। -ਪੀਟੀਆਈ

Advertisement

Advertisement