For the best experience, open
https://m.punjabitribuneonline.com
on your mobile browser.
Advertisement

ਹਾਕੀ: ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ

03:30 PM Sep 14, 2024 IST
ਹਾਕੀ  ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ
Advertisement

ਹੁਲੁਨਬੂਈਰ (ਚੀਨ), 14 ਸਤੰਬਰ
ਪਿਛਲੇ ਚੈਂਪੀਅਨ ਭਾਰਤ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦੇ ਹੋਏ ਅੱਜ ਇੱਥੇ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਦੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤੀ ਦੀ ਇਹ ਛੇ ਟੀਮਾਂ ਦੇ ਰਾਊਂਡ ਰੌਂਬਿਨ ਟੂਰਨਾਮੈਂਟ ਵਿੱਚ ਲਗਾਤਾਰ ਪੰਜਵੀਂ ਜਿੱਤ ਹੈ। ਪਾਕਿਸਤਾਨ ਨੇ ਅਹਿਮਦ ਨਦੀਮ (ਅੱਠਵੇਂ ਮਿੰਟ) ਦੇ ਗੋਲ ਨਾਲ ਬੜ੍ਹਤ ਹਾਸਲ ਕੀਤੀ ਪਰ ਹਰਮਨਪ੍ਰੀਤ ਸਿੰਘ (13ਵੇਂ ਮਿੰਟ ਤੇ 19ਵੇਂ ਮਿੰਟ) ਨੇ ਦੋ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ ਜਿੱਤ ਦਿਵਾਈ। ਇਸ ਮੈਚ ਤੋਂ ਪਹਿਲਾਂ ਹੀ ਭਾਰਤ ਤੇ ਪਾਕਿਸਤਾਨ ਦੋਹਾਂ ਨੇ ਆਖ਼ਰੀ ਚਾਰ ਲਈ ਕੁਆਲੀਫਾਈ ਕਰ ਲਿਆ ਸੀ। ਰਾਊਂਡ ਰੌਬਿਨ ਤੋਂ ਸਿਖ਼ਰਲੀਆਂ ਚਾਰ ਟੀਮਾਂ 16 ਸਤੰਬਰ ਨੂੰ ਹੋਣ ਵਾਲੇ ਸੈਮੀ ਫਾਈਨਲ ਲਈ ਕੁਆਲੀਫਾਈ ਕਰਨਗੀਆਂ ਜਦਕਿ ਫਾਈਨਲ ਮੁਕਾਬਲਸ 17 ਸਤੰਬਰ ਨੂੰ ਹੋਵੇਗਾ। -ਪੀਟੀਆਈ

Advertisement

Advertisement
Advertisement
Author Image

Advertisement