ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ: ਪੁਰਸ਼ ਤੇ ਮਹਿਲਾ ਟੀਮਾਂ ਬੈਲਜੀਅਮ ਹੱਥੋਂ ਹਾਰੀਆਂ

08:08 AM May 26, 2024 IST

ਐਂਟਵਰਪ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਅੱਜ ਇੱਥੇ ਐੱਫਆਈਐੱਚ ਪ੍ਰੋ ਲੀਗ ਮੈਚ ’ਚ 2-2 ਦੀ ਬਰਾਬਰੀ ਤੋਂ ਬਾਅਦ ਸ਼ੂਟਆਊਟ ’ਚ ਮੌਜੂਦਾ ਓਲੰਪਿਕ ਚੈਂਪੀਅਨ ਬੈਲਜੀਅਮ ਤੋਂ 1-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਲਈ ਇੱਕੋ-ਇੱਕ ਗੋਲ ਅਰਾਏਜੀਤ ਸਿੰਘ ਹੁੰਦਲ ਨੇ 11ਵੇਂ ਮਿੰਟ ਵਿੱਚ ਕੀਤਾ।
ਇਸੇ ਤਰ੍ਹਾਂ ਮਹਿਲਾ ਟੀਮ ਨੂੰ ਵੀ ਬੈਲਜੀਅਮ ਤੋਂ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਬੈਲਜੀਅਮ ਖ਼ਿਲਾਫ਼ ਇਹ ਟੀਮ ਦੀ ਲਗਾਤਾਰ ਦੂਜੀ ਹਾਰ ਹੈ। ਟੀਮ ਨੂੰ ਵੀਰਵਾਰ ਨੂੰ 0-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅੱਜ ਕੁਮਾਰੀ ਸੰਗੀਤਾ ਨੇ 34ਵੇਂ ਮਿੰਟ ਵਿੱਚ ਭਾਰਤ ਲਈ ਇੱਕੋ-ਇੱਕੋ ਗੋਲ ਕੀਤਾ। ਦੂਜੇ ਪਾਸੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਬੈਲਜੀਅਮ ਨੂੰ ਸ਼ੂਟਆਊਟ ਵਿੱਚ 4-2 ਨਾਲ ਹਰਾ ਦਿੱਤਾ। ਨਿਰਧਾਰਤ ਸਮੇਂ ਤੱਕ ਸਕੋਰ 2-2 ਨਾਲ ਬਰਾਬਰ ਸੀ। ਭਾਰਤ ਲਈ ਦੋਵੇਂ ਗੋਲ ਕਨਿਕਾ ਸਿਵਾਚ ਨੇ ਕੀਤੇ। -ਪੀਟੀਆਈ

Advertisement

Advertisement