ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ: ਉੜੀਸਾ ਨੇਵਲ ਟਾਟਾ ਸੈਂਟਰ ਨੇ ਸੁਰਜੀਤ ਅਕੈਡਮੀ ਜਲੰਧਰ ਨੂੰ ਹਰਾਇਆ

10:46 AM Nov 23, 2024 IST
ਹਾਕੀ ਦੇ ਮੁਕਾਬਲੇ ਦੌਰਾਨ ਗੋਲ ਵੱਲ ਵਧਦੇ ਹੋਏ ਖਿਡਾਰੀ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 22 ਨਵੰਬਰ
ਉੜੀਸਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਨੇ ਪੀਆਈਐੱਸ ਸੁਰਜੀਤ ਹਾਕੀ ਅਕੈਡਮੀ ਜਲੰਧਰ ਨੂੰ 3-2 ਨਾਲ ਹਰਾ ਕੇ 18ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਫਾਰ ਮਾਤਾ ਪ੍ਰਕਾਸ਼ ਕੌਰ ਕੱਪ (ਅੰਡਰ 19 ਲੜਕੇ) ਦੇ ਸੈਮੀ-ਫਾਈਨਲ ਵਿੱਚ ਪ੍ਰਵੇਸ਼ ਕੀਤਾ। ਦੂਜੇ ਕੁਆਰਟਰ ਫਾਈਨਲ ਵਿੱਚ ਸਪੋਰਟਸ ਹਾਸਟਲ ਲਖਨਊ ਨੇ ਪੀਆਈਐੱਸ ਮਾਲਵਾ ਹਾਕੀ ਅਕੈਡਮੀ ਲੁਧਿਆਣਾ ਨੂੰ 5-1 ਦੇ ਫਰਕ ਨਾਲ ਹਰਾ ਕੇ ਸੈਮੀ-ਫਾਈਨਲ ਵਿੱਚ ਪ੍ਰਵੇਸ਼ ਕੀਤਾ। 23 ਨਵੰਬਰ ਨੂੰ ਪਹਿਲੇ ਸੈਮੀ-ਫਾਈਨਲ ਵਿੱਚ ਰਾਊਂਡ ਗਲਾਸ ਹਾਕੀ ਅਕੈਡਮੀ ਮੁਹਾਲੀ ਦਾ ਮੁਕਾਬਲਾ ਐੱਨਸੀਓਈ ਸੋਨੀਪਤ ਨਾਲ ਅਤੇ ਦੂਜੇ ਸੈਮੀ-ਫਾਈਨਲ ਵਿੱਚ ਸਪੋਰਟਸ ਹਾਸਟਲ ਲਖਨਊ ਦਾ ਮੁਕਾਬਲਾ ਉੜੀਸਾ ਨੇਵਲ ਟਾਟਾ ਹਾਈ ਪ੍ਰਫਾਰਮੈਂਸ ਸੈਂਟਰ ਭੁਬਨੇਸ਼ਵਰ ਨਾਲ ਹੋਵੇਗਾ। ਪਹਿਲੇ ਕੁਆਰਟਰ ਫਾਈਨਲ ਵਿੱਚ ਉੜੀਸਾ ਨੇਵਲ ਟਾਟਾ ਸੈਂਟਰ ਭੁਬਨੇਸ਼ਵਰ ਨੂੰ ਪੀਆਈਐੱਸ ਸੁਰਜੀਤ ਹਾਕੀ ਅਕੈਡਮੀ ਜਲੰਧਰ ਵੱਲੋਂ ਸਖਤ ਟੱਕਰ ਦਿੱਤੀ ਤੇ ਉੜੀਸਾ ਨੇ 3-2 ਅੰਕਾਂ ਦੇ ਫਰਕ ਨਾਲ ਮੈਚ ਜਿੱਤ ਲਿਆ। ਉੜੀਸਾ ਦੇ ਰੋਹਿਤ ਕੁਲੂ ਨੂੰ ਬਿਹਤਰੀਨ ਖਿਡਾਰੀ ਐਲਾਨਿਆ ਗਿਆ। ਦੂਜੇ ਕੁਆਰਟਰ ਫਾਈਨਲ ਵਿੱਚ ਸਪੋਰਟਸ ਹਾਸਟਲ ਲਖਨਊ ਨੇ ਪੀਆਈਐੱਸ ਮਾਲਵਾ ਹਾਕੀ ਅਕੈਡਮੀ ਲੁਧਿਆਣਾ ਦੇ ਖਿਲਾਫ 5-1 ਨਾਲ ਜਿੱਤ ਪ੍ਰਾਪਤ ਕੀਤੀ। ਲਖਨਊ ਦੇ ਮੁਹੰਮਦ ਕੈਫ ਨੂੰ ਮੈਚ ਦਾ ਬਿਹਤਰੀਨ ਖਿਡਾਰੀ ਐਲਾਨਿਆ ਗਿਆ।

Advertisement

Advertisement