ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ
07:12 AM Sep 29, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ , 28 ਸਤੰਬਰ
ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਉਸ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪ੍ਰੀਤ ਸਿੰਘ ਨੂੰ ਵੀ 1 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ। ਇਹ ਨੌਜਵਾਨ ਅੰਬਾਲਾ ਤੋਂ ਦੌੜਦਿਆਂ ਹੋਇਆ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕੋਈ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਜਾਂਦਾ ਹੈ।
Advertisement
Advertisement
Advertisement