ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਰਿਸ ਓਲੰਪਿਕ ਤੋਂ ਪਰਤੇ ਹਾਕੀ ਖਿਡਾਰੀਆਂ ਦਾ ਜਲੰਧਰ ’ਚ ਸਵਾਗਤ

08:17 AM Aug 12, 2024 IST
ਜਲੰਧਰ ਪਹੁੰਚਣ ’ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦੇ ਹੋਏ ਜਲੰਧਰ ਵਾਸੀ। -ਫੋੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 11 ਅਗਸਤ
ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ ਸੁਖਜੀਤ ਸਿੰਘ ਧੰਨੋਵਾਲੀ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਹਾਰਦਿਕ ਸਿੰਘ ਦੇ ਪਿਤਾ ਵਰਿੰਦਰਪ੍ਰੀਤ ਸਿੰਘ ਲਵਲੀ, ਮਾਤਾ ਕਮਲਜੀਤ ਕੌਰ ਰਾਏ, ਮਨਪ੍ਰੀਤ ਦੇ ਭਰਾ, ਮਨਦੀਪ ਸਿੰਘ ਦੇ ਪਿਤਾ ਰਵਿੰਦਰ ਸਿੰਘ ਅਤੇ ਸੁਖਜੀਤ ਸਿੰਘ ਦੇ ਮਾਤਾ-ਪਿਤਾ ਅਤੇ ਪਿੰਡ ਵਾਸੀ ਮੌਜੂਦ ਸਨ। ਹਾਕੀ ਪੰਜਾਬ ਤੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਸਵਾਗਤ ਕਰਨ ਵਾਲਿਆਂ ਵਿਚ ਅਮਰੀਕ ਸਿੰਘ ਪੁਆਰ, ਓਲੰਪੀਅਨ ਸੰਜੀਵ ਕੁਮਾਰ, ਕੌਮਾਂਤਰੀ ਅੰਪਾਇਰ ਗੁਰਿੰਦਰ ਸਿੰਘ ਸੰਘਾ, ਦਲਜੀਤ ਸਿੰਘ ਕਸਟਮਜ਼, ਰਿਪੂਦਮਨ ਸਿੰਘ ਕੁਮਾਰ, ਕੁਲਬੀਰ ਸੈਣੀ, ਰਣਬੀਰ ਸਿੰਘ ਰਾਣਾ ਟੁੱਟ, ਨਿਤਿਨ ਕੋਹਲੀ, ਅਲਫਾ ਹਾਕੀ ਦੇ ਮਾਲਕ ਜਤਿਨ ਮਹਾਜਨ, ਮਹਾਬੀਰ ਸਿੰਘ, ਗੁਨਦੀਪ ਸਿੰਘ ਕਪੂਰ ਅਤੇ ਹੋਰ ਸ਼ਾਮਲ ਹਨ। ਇਸ ਉਪਰੰਤ ਖਿਡਾਰੀਆਂ ਨੂੰ ਉਨ੍ਹਾਂ ਦੇ ਘਰ ਕਾਫਲੇ ਦੇ ਰੂਪ ’ਚ ਲਿਜਾਇਆ ਗਿਆ। ਸੜਕਾਂ ਕੰਢੇ ਖੜ੍ਹੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਖਿਡਾਰੀਆਂ ਦਾ ਸਵਾਗਤ ਕੀਤਾ।

Advertisement

Advertisement