ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਾਈਨਿੰਗ ਸਟਾਰ ਸਕੂਲ ਦੀ ਹਾਕੀ ਟੀਮ ਬਣੀ ਚੈਂਪੀਅਨ

09:06 AM Sep 23, 2024 IST

ਜੈਂਤੀਪੁਰ: ਸਕੂਲ ਆਫ਼ ਐਮੀਨੈਂਸ ਛੇਹਰਟਾ ਅੰਮ੍ਰਿਤਸਰ ਵਿੱਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦੀ ਅੰਡਰ- 19 ਹਾਕੀ ਟੀਮ ਨੇ ਫਸਵੇਂ ਫਾਈਨਲ ਮੁਕਾਬਲੇ ਵਿੱਚ ਅਟਾਰੀ ਸਕੂਲ ਦੀ ਟੀਮ ਨੂੰ 3-2 ਨਾਲ ਹਰਾ ਕੇ ਜ਼ਿਲ੍ਹਾ ਚੈਂਪੀਅਨਸ਼ਿਪ ਜਿੱਤੀ ਹੈ। ਸਕੂਲ ਪਹੁੰਚਣ ’ਤੇ ਜ਼ਿਲ੍ਹਾ ਚੈਂਪੀਅਨ ਬਣੀ ਟੀਮ ਨੂੰ ਪ੍ਰਿੰਸੀਪਲ ਵਰਿੰਦਰਜੀਤ ਕੌਰ, ਸਕੂਲ ਮੈਨਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਵਧਾਈ ਦਿੱਤੀ ਗਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਜ਼ਿਲ੍ਹਾ ਚੈਂਪੀਅਨਸ਼ਿਪ ਜਿੱਤਣ ਲਈ ਹਾਕੀ ਕੋਚ ਬਲਵੰਤ ਸਿੰਘ ਭਗਤ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਅਤੇ ਯਤਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਮੈਡਮ ਸੁਸ਼ਮਾ, ਰਮਨਦੀਪ ਕੌਰ, ਰਾਜਬੀਰ ਕੌਰ, ਅਮਨਦੀਪ ਕੌਰ, ਰਾਧਾ ਸ਼ਰਮਾ, ਭੁਪਿੰਦਰ ਕੌਰ, ਹਰਜਿੰਦਰ ਕੌਰ, ਕਿਰਨਦੀਪ ਕੌਰ, ਸੁਖਮਨਪ੍ਰੀਤ ਕੌਰ, ਬਲਪ੍ਰੀਤ ਸਿੰਘ, ਕਰਮਜੀਤ ਕੌਰ ਸ਼ਰਨਦੀਪ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement