For the best experience, open
https://m.punjabitribuneonline.com
on your mobile browser.
Advertisement

ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ-ਮਹੱਲਾ ਖਿਜ਼ਰਾਬਾਦ ਤੋਂ ਸ਼ੁਰੂ

06:53 AM Mar 18, 2024 IST
ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਖਿਜ਼ਰਾਬਾਦ ਤੋਂ ਸ਼ੁਰੂ
ਇਤਿਹਾਸਕ ਪਿੰਡ ਖਿਜ਼ਰਾਬਾਦ ਵਿੱਚ ਨਗਰ ਕੀਰਤਨ ਦੇ ਦਰਸ਼ਨ ਕਰਦੀ ਹੋਈ ਸੰਗਤ।
Advertisement

ਮਿਹਰ ਸਿੰਘ
ਕੁਰਾਲੀ, 17 ਮਾਰਚ
ਸਿੱਖ ਪੰਥ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲਾ ਹੋਲਾ-ਮਹੱਲਾ ਸਮਾਗਮ ਅੱਜ ਨੇੜਲੇ ਇਤਿਹਾਸਕ ਪਿੰਡ ਖਿਜ਼ਰਾਬਾਦ ਤੋਂ ਆਰੰਭ ਹੋਇਆ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਸਬੰਧੀ ਅੱਜ ਪਿੰਡ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਅਸਥਾਨਾਂ ’ਤੇ ਧਾਰਮਿਕ ਸਮਾਗਮ ਆਰੰਭ ਹੋਏ। ਤਿੰਨ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਅੱਜ ਸਜਾਏ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੋ ਵਾਰ ਚਰਨ ਛੋਹ ਪ੍ਰਾਪਤ ਇਸ ਪਿੰਡ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਵਿਖੇ ਅੱਜ ਪ੍ਰਬੰਧਕ ਕਮੇਟੀਆਂ ਦੀ ਦੇਖਰੇਖ ਹੇਠ ਅਰਦਾਸ ਕਰਨ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ। ਸਮਾਗਮ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੋਵੇਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਾਂਝੇ ਤੌਰ ’ਤੇ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕੱਢੇ ਗਏ ਇਸ ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਖਾਲਸਾਈ ਜਲੌਅ ਪੇਸ਼ ਕੀਤਾ। ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਤੇ ਗੁਰਮੀਤ ਸਿੰਘ ਅਤੇ ਗੁਰਦੁਆਰਾ ਦਮਦਮਾ ਸਹਬਿ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਰਪਾਲ ਸਿੰਘ ਨੇ ਦੱਸਿਆ ਕਿ ਹੋਲਾ-ਮਹੱਲਾ ਸਮਾਗਮ ਦੇ ਦੌਰਾਨ ਦਿਨ ਅਤੇ ਰਾਤ ਨੂੰ ਨਿਰੰਤਰ ਦੀਵਾਨ ਸਜਣਗੇ।

Advertisement

Advertisement
Author Image

sanam grng

View all posts

Advertisement
Advertisement
×