For the best experience, open
https://m.punjabitribuneonline.com
on your mobile browser.
Advertisement

ਹੋਲਾ ਮਹੱਲਾ ਆਪਸੀ ਪਿਆਰ, ਸਤਿਕਾਰ ਅਤੇ ਮਿਲਵਰਤਣ ਦਾ ਪ੍ਰਤੀਕ: ਸਤਿਗੁਰੂ ਦਲੀਪ ਸਿੰਘ

08:16 AM Mar 31, 2024 IST
ਹੋਲਾ ਮਹੱਲਾ ਆਪਸੀ ਪਿਆਰ  ਸਤਿਕਾਰ ਅਤੇ ਮਿਲਵਰਤਣ ਦਾ ਪ੍ਰਤੀਕ  ਸਤਿਗੁਰੂ ਦਲੀਪ ਸਿੰਘ
ਸਮਾਗਮ ਦੌਰਾਨ ਸ਼ਬਦ ਕੀਰਤਨ ਸੁਣਦੀਆਂ ਹੋਈਆਂ ਸੰਗਤਾਂ।
Advertisement

ਜਗਤਾਰ ਸਮਾਲਸਰ
ਏਲਨਾਬਾਦ, 30 ਮਾਰਚ
ਸਤਿਗੁਰੂ ਦਲੀਪ ਸਿੰਘ ਜੀ ਦੀ ਛਤਰ-ਛਾਇਆ ਹੇਠ ਗੁਰਦੁਆਰਾ ਸ੍ਰੀ ਜੀਵਨ ਨਗਰ ਵਿਖੇ ਮਨਾਏ ਜਾ ਰਹੇ 12ਵੇਂ ਤਿੰਨ ਰੋਜ਼ਾ ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਅੱਜ ਦੂਸਰੇ ਦਿਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਵਿਦੇਸ਼ ਤੋਂ ਲਾਈਵ ਪ੍ਰਸਾਰਨ ਰਾਹੀਂ ਸਤਿਗੁਰੂ ਦਲੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਦਿੰਦਿਆਂ ਆਖਿਆ ਕਿ ਅਜਿਹੇ ਧਾਰਮਿਕ ਸਮਾਗਮ ਧਰਮਾਂ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨਾਏ ਜਾਣੇ ਚਾਹੀਦੇ ਹਨ। ਹੋਲਾ-ਮਹੱਲਾ ਆਪਸੀ ਪਿਆਰ-ਸਤਿਕਾਰ ਅਤੇ ਮਿਲਵਰਤਣ ਦਾ ਪ੍ਰਤੀਕ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦਾ ਹਵਾਲਾ ਦਿੰਦਿਆਂ ਗਊ, ਗਰੀਬ ਅਤੇ ਬੱਚੀਆਂ ਦੀ ਰੱਖਿਆ ਕਰਨ ਦਾ ਉਪਦੇਸ਼ ਦਿੱਤਾ।
ਅੱਜ ਦੇ ਪ੍ਰੋਗਰਾਮ ਦੀ ਸ਼ੁਰੂਆਤ ਆਸਾ ਦੀ ਵਾਰ ਦੇ ਪਾਠ ਨਾਲ ਹੋਈ। ਇਸ ਤੋਂ ਬਾਅਦ ਬੀਬੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਰਾਗੀ-ਢਾਡੀ ਸਿੰਘਾਂ ਵੱਲੋਂ ਦੀਵਾਨ ਸਜਾਏ ਗਏ। ਕਵੀਸ਼ਰੀ ਜਥਿਆਂ ਨੇ ਹੋਲਾ ਮਹੱਲਾ ਨਾਲ ਸਬੰਧਤ ਕਵੀਸ਼ਰੀ ਦਾ ਗਾਇਨ ਕੀਤਾ।
ਮੇਲੇ ਦੌਰਾਨ ਡਾਕਟਰ ਮਨਜਿੰਦਰ ਕੌਰ ਦੀ ਦੇਖ-ਰੇਖ ਹੇਠ ਹੋਮਿਓਪੈਥਿਕ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਪੰਥ ਪ੍ਰਚਾਰ ਦਾ ਬੂਥ ਲਗਾਇਆ ਗਿਆ ਜਿਸ ਰਾਹੀਂ ਸਤਿਗੁਰੂ ਦਲੀਪ ਸਿੰਘ ਜੀ ਦੀਆਂ ਸਮਾਜਿਕ ਅਤੇ ਧਾਰਮਿਕ ਵੀਡੀਓਜ਼ ਨੌਜਵਾਨਾਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਣ ਦਾ ਉਪਦੇਸ਼ ਦਿੱਤਾ ਗਿਆ। ਮੰਚ ਸੰਚਾਲਨ ਰਣਬੀਰ ਸਿੰਘ ਬਾਜਵਾ ਨੇ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਜਸਪਾਲ ਸਿੰਘ, ਸੂਬਾ ਬਲਜੀਤ ਸਿੰਘ, ਸਰਪੰਚ ਸਵਿੰਦਰ ਭੱਲਾ, ਜਸਵੀਰ ਸਿੰਘ ਠੇਕੇਦਾਰ, ਅਜਮੇਰ ਸਿੰਘ, ਗੁਰਦੇਵ ਸਿੰਘ, ਜਸਵੀਰ ਕੌਰ, ਦਲਜੀਤ ਕੌਰ, ਰਾਜਬੀਰ ਕੌਰ ਤੇ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement

Advertisement
Author Image

sanam grng

View all posts

Advertisement
Advertisement
×