For the best experience, open
https://m.punjabitribuneonline.com
on your mobile browser.
Advertisement

ਹੋਲੀ: ਸਿਟੀ ਬਿਊਟੀਫੁੱਲ ’ਚ ਹੁੱਲੜਬਾਜ਼ਾਂ ਖ਼ਿਲਾਫ਼ ਹੋਵੇਗੀ ਕਾਰਵਾਈ

07:09 AM Mar 24, 2024 IST
ਹੋਲੀ  ਸਿਟੀ ਬਿਊਟੀਫੁੱਲ ’ਚ ਹੁੱਲੜਬਾਜ਼ਾਂ ਖ਼ਿਲਾਫ਼ ਹੋਵੇਗੀ ਕਾਰਵਾਈ
ਚੰਡੀਗੜ੍ਹ ਦੇ ਸੈੱਕਟਰ-32 ਸਥਿਤ ਐੱਸਡੀ ਕਾਲਜ ਦੇ ਵਿਦਿਆਰਥੀ ਹੋਲੀ ਖੇਡਦੇ ਹੋਏ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 23 ਮਾਰਚ
ਚੰਡੀਗੜ੍ਹ ਪੁਲੀਸ ਸਿਟੀ ਬਿਊਟੀਫੁਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਰੌਂਅ ਵਿੱਚ ਹੈ। ਪੁਲੀਸ ਵੱਲੋਂ ਸ਼ਹਿਰ ’ਚ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਮੂਹ ਡੀਐੱਸਪੀ ਅਤੇ ਪੁਲੀਸ ਸਟੇਸ਼ਨ ਦੇ ਐੱਸਐੱਚਓ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਹੋਲੀ ਵਾਲੇ ਦਿਨ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸ਼ਹਿਰ ਵਿੱਚ ਅੰਦਰੂਨੀ ਤੇ ਬਾਹਰੀ ਸੜਕਾਂ ’ਤੇ ਪੁਲੀਸ ਵੱਲੋਂ 102 ਥਾਵਾਂ ’ਤੇ ਨਾਕਾਬੰਦੀ ਕੀਤੀ ਜਾਵੇਗੀ। ਇਸ ਦੌਰਾਨ ਇਕ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸਵੇਰੇ 9 ਤੋਂ 4 ਵਜੇ ਅਤੇ ਸ਼ਾਮ 6 ਤੋਂ 10 ਵਜੇ ਤੱਕ ਨਾਕਾਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲੀਸ ਵੱਲੋਂ ਸ਼ਹਿਰ ਵਿੱਚ ਸੈਕਟਰ-11/12 ਦੇ ਗੇੜੀ ਰੂਟ ਤੋਂ ਸੈਕਟਰ-9/10 ਦੇ ਛੋਟੇ ਚੌਕ ਤੱਕ ਵਾਹਨਾਂ ’ਤੇ ਰੋਕ ਲਗਾ ਦਿੱਤੀ ਹੈ। ਪੁਲੀਸ ਵੱਲੋਂ ਸੁਖਨਾ ਝੀਲ, ਏਲਾਂਤੇ ਮਾਲ, ਸੈਕਟਰ-15, 11, 17, 22, 20 ਅਤੇ ਸ਼ਹਿਰ ਦੇ ਸਮੂਹ ਹੋਸਟਲ ਤੇ ਇੰਸਟੀਚਿਊਟਸ ਅੱਗੇ ਵੀ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ।
ਪੁਲੀਸ ਬੁਲਾਰੇ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਚਲਾਉਣ ’ਤੇ ਤੁਰੰਤ ਵਾਹਨ ਜ਼ਬਤ ਕੀਤੇ ਜਾਣਗੇ। ਉਨ੍ਹਾਂ ਸਾਰਿਆਂ ਨੂੰ ਰੰਗਾਂ ਦੇ ਤਿਉਹਾਰ ਨੂੰ ਸ਼ਾਂਤਮਈ ਢੰਗ ਨਾਲ ਖੁਸ਼ੀ-ਖੁਸ਼ੀ ਘਰ ਵਿੱਚ ਰਹਿ ਕੇ ਮਨਾਉਣ ਦੀ ਅਪੀਲ ਕੀਤੀ।
ਪੰਚਕੂਲਾ (ਪੱਤਰ ਪ੍ਰੇਰਕ): ਹੋਲੀ ਦੇ ਮੱਦੇਨਜ਼ਰ ਪੁਲੀਸ ਹੁੱਲੜਬਾਜ਼ਾਂ ’ਤੇ ਖਾਸ ਨਜ਼ਰ ਰੱਖੇਗੀ। ਪੂਰੇ ਜ਼ਿਲ੍ਹੇ ਵਿੱਚ ਨਾ ਸਿਰਫ਼ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸੀਮਾਵਾਂ ਉੱਤੇ ਨਾਕੇ ਲਗਾਏ ਜਾਣਗੇ ਸਗੋਂ ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਉੱਤੇ ਵੀ ਨਾਕੇ ਲਗਾਏ ਜਾਣਗੇ।
ਕਾਲਜਾਂ ਵਿੱਚ ਨੌਜਵਾਨਾਂ ਨੇ ਖੇਡੀ ਹੋਲੀ
ਚੰਡੀਗੜ੍ਹ ਵਿੱਚ ਹੋਲੀ ਦੇ ਤਿਉਹਾਰ ਤੋਂ ਦੋ ਦਿਨ ਪਹਿਲਾਂ ਹੀ ਹੋਲੀ ਮਨਾਈ ਜਾਣ ਲੱਗੀ ਹੈ। ਸ਼ਹਿਰ ਵਾਸੀਆਂ ਵੱਲੋਂ ਹੋਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਸ਼ਹਿਰ ਦੇ ਬਾਜਾਰ ਵੀ ਹੋਲੀ ਦੇ ਰੰਗ ਵਿੱਚ ਰੰਗੇ ਹੋਏ ਦਿਖਾਈ ਦਿੱਤੇ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਰੰਗ ਅਤੇ ਪਿਚਕਾਰੀ ਦੀਆਂ ਦੁਕਾਨਾਂ ਲਗਾਈਆਂ। ਇਨ੍ਹਾਂ ਦੁਕਾਨਾਂ ’ਤੇ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਖਰੀਦਦਾਰੀ ਕਰਦੇ ਹੋਏ ਦਿਖਾਈ ਦਿੱਤੇ। ਅੱਜ ਸ਼ਹਿਰ ਦੇ ਵੱਖ-ਵੱਖ ਕਾਲਜਾਂ ਵਿੱਚ ਵਿਦਿਆਰਥੀਆਂ ਨੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

Advertisement

Advertisement
Author Image

sanam grng

View all posts

Advertisement
Advertisement
×