ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ
07:27 PM Oct 25, 2023 IST
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।
Advertisement
Advertisement