ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
08:50 AM Oct 26, 2023 IST
Advertisement
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। -ਟਨਸ
Advertisement
Advertisement
Advertisement