ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਨੂੰ ਛੁੱਟੀ ਦਾ ਐਲਾਨ

10:13 AM Jun 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੂਨ
ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਜਲੰਧਰ ਪੱਛਮੀ ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 07-07- 2024 ਤੋਂ 13-07- 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ। ਦੂਜੇ ਨੋਟੀਫਿਕੇਸ਼ਨ ਮੁਤਾਬਕ ਰਾਜਪਾਲ ਵੱਲੋਂ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਜੋ ਕਿ ਪੰਜਾਬ ਰਾਜ ਦੀਆਂ ਰਜਿਸਟਰਡ ਫੈਕਟਰੀਆਂ ਵਿਚ ਕੰਮ ਕਰਦੇ ਹਨ, ਉਨ੍ਹਾਂ ਨੂੰ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

Advertisement
Advertisement