ਪੰਜਾਬ ਵਿੱਚ ਪਹਿਲੀ ਜੂਨ ਨੂੰ ਛੁੱਟੀ ਦਾ ਐਲਾਨ
07:51 AM May 30, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 29 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਹੋਵੇਗੀ। ਇਸ ਦੇ ਨਾਲ ਹੀ 30 ਮਈ ਤੋਂ 1 ਜੂਨ ਅਤੇ 4 ਜੂਨ ਨੂੰ ਚੋਣ ਨਤੀਜਿਆਂ ਵਾਲੇ ਦਿਨ ਨੂੰ ‘ਡਰਾਈ ਡੇਅ’ ਐਲਾਨਿਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿੱਦਿਅਕ ਅਦਾਰਿਆਂ ਵਿੱਚ ਜੂਨ ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਕੀਤੀ ਗਈ ਹੈ। ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਿਕ 1 ਜੂਨ ਨੂੰ ਅਦਾਇਗੀ ਯੋਗ ਛੁੱਟੀ ਐਲਾਨੀ ਗਈ ਹੈ।
Advertisement
Advertisement