For the best experience, open
https://m.punjabitribuneonline.com
on your mobile browser.
Advertisement

ਸ਼ਹੀਦੀ ਪੁਰਬ ’ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਛੁੱਟੀ ਅੱਜ

06:59 AM Jun 10, 2024 IST
ਸ਼ਹੀਦੀ ਪੁਰਬ ’ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਛੁੱਟੀ ਅੱਜ
Advertisement

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ 10 ਜੂਨ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਧਰ ਚੰਡੀਗੜ੍ਹ ਵਿੱਚ ਵੀ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਯੂਟੀ ਦੇ ਸਾਰੇ ਵਿੱਦਿਅਕ ਅਦਾਰੇ, ਬੋਰਡ, ਕਾਰਪੋਰੇਸ਼ਨ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Advertisement

Advertisement
Author Image

sukhwinder singh

View all posts

Advertisement
Advertisement
×