ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰਨ ਤਾਰਨ ਜ਼ਿਲ੍ਹੇ ਦੇ ਕੁਝ ਸਕੂਲਾਂ ਵਿੱਚ ਅੱਜ ਛੁੱਟੀ

12:05 PM Sep 18, 2024 IST

ਗੁਰਬਖਸ਼ਪੁਰੀ
ਤਰਨ ਤਾਰਨ, 17 ਸਤੰਬਰ
ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਗੁਰੂ ਅਮਰਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁਝ ਸਕੂਲਾਂ ਵਿੱਚ ਛੁੱਟੀ ਐਲਾਨੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਜਾਰੀ ਕੀਤੇ ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਕਾਂਵੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ (ਮੁੰਡੇ), ਸਰਕਾਰੀ ਐਲੀਮੈਂਟਰੀ ਸਕੂਲ ਹੰਸਾਂ ਵਾਲਾ, ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡੀਆਂ, ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖਵਾਸਪੁਰ, ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖੱਖ, ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ, ਸਰਕਾਰੀ ਮਿਡਲ ਸਕੂਲ ਖਵਾਸਪੁਰ, ਸਰਕਾਰੀ ਐਲੀਮੈਂਟਰੀ ਸਕੂਲ ਭਰੋਵਾਲ, ਸੇਂਟ ਫਰਾਂਸਿਸ ਸਕੂਲ ਫਤਿਆਬਾਦ, ਸਰਕਾਰੀ ਐਲੀਮੈਂਟਰੀ ਸਕੂਲ ਖੇਲਾ, ਸਰਕਾਰੀ ਐਲੀਮੈਂਟਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਮਹਾਂਪੁਰਖਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੈਲ ਢਾਏ ਵਾਲਾ ਸਕੂਲਾਂ ਵਿੱਚ 18 ਸਤੰਬਰ ਦੀ ਛੁੱਟੀ ਐਲਾਨੀ ਗਈ ਹੈ।

Advertisement

Advertisement