For the best experience, open
https://m.punjabitribuneonline.com
on your mobile browser.
Advertisement

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਵਿੱਚ ਭਲਕੇ ਛੁੱਟੀ

08:58 AM Aug 19, 2024 IST
ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਵਿੱਚ ਭਲਕੇ ਛੁੱਟੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਗਸਤ
ਡੀਸੀ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ, ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਸਰਕਾਰੀ, ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ 20 ਅਗਸਤ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਜਿਹੜੇ ਵਿਦਿਅਕ ਅਦਾਰੇ, ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Advertisement
Advertisement
Author Image

sukhwinder singh

View all posts

Advertisement
×