ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ 20 ਤਕ ਵਧਾਈਆਂ

07:01 AM Jan 14, 2024 IST
ਧੁੰਦ ਦੌਰਾਨ ਜ਼ੀਰਕਪੁਰ ਵਿੱਚ ਚੰਡੀਗੜ੍ਹ-ਅੰਬਾਲਾ ਹਾਈਵੇਅ ’ਤੇ ਆਪਣੀਆਂ ਮੰਜ਼ਿਲਾਂ ਵੱਲ ਵਧਦੇ ਹੋਏ ਰਾਹਗੀਰ। -ਫੋਟੋ: ਰਵੀ ਕੁਮਾਰ

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 13 ਜਨਵਰੀ
ਯੂਟੀ ਦੇ ਸਰਕਾਰੀ, ਏਡਿਡ ਤੇ ਨਿੱਜੀ ਸਕੂਲਾਂ ਵਿਚ ਅੱਠਵੀਂ ਜਮਾਤ ਤਕ ਦੀਆਂ ਛੁੱਟੀਆਂ 20 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਇਹ ਫੈਸਲਾ ਠੰਢ ਵਧਣ ਦੇ ਮੱਦੇਨਜ਼ਰ ਲਿਆ ਗਿਆ ਹੈ। ਹੁਣ ਇਨ੍ਹਾਂ ਜਮਾਤਾਂ ਲਈ ਸਕੂਲ 22 ਜਨਵਰੀ ਤੋਂ ਖੁੱਲ੍ਹਣਗੇ ਕਿਉਂਕਿ 21 ਨੂੰ ਐਤਵਾਰ ਹੈ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਇਸ ਸਬੰਧੀ ਹੁਕਮ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਜਾਰੀ ਕੀਤੇ। ਦੂਜੇ ਪਾਸੇ, ਨੌਵੀਂ ਤੋਂ ਬਾਰ੍ਹਵੀਂ ਜਮਾਤ ਲਈ ਸਕੂਲ ਆਮ ਵਾਂਗ ਖੁੱਲ੍ਹਣਗੇ ਪਰ ਕੋਈ ਵੀ ਸਕੂਲ ਸਵੇਰੇ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹੇਗਾ ਤੇ ਸ਼ਾਮ ਵਾਲੀਆਂ ਸ਼ਿਫਟਾਂ ਸਣੇ ਦੁਪਹਿਰ ਚਾਰ ਵਜੇ ਤੋਂ ਪਹਿਲਾਂ ਸਕੂਲ ਬੰਦ ਹੋਣੇ ਚਾਹੀਦੇ ਹਨ। ਦੱਸਣਾ ਬਣਦਾ ਹੈ ਕਿ ਯੂਟੀ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ 10 ਜਨਵਰੀ ਤੋਂ ਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੌਰਾਨ ਮੌਸਮ ਸਾਫ਼ ਰਹਿਣ ਤੇ ਸਵੇਰੇ-ਸ਼ਾਮ ਸੰਘਣੀ ਤੋਂ ਦਰਮਿਆਨੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਮਿਡਲ ਤਕ ਦੀਆਂ ਜਮਾਤਾਂ ਲਈ ਛੁੱਟੀਆਂ 20 ਜਨਵਰੀ ਤਕ ਵਧਾ ਦਿੱਤੀਆਂ ਹਨ। ਇਹ ਫੈਸਲਾ ਮੌਸਮ ਵਿਭਾਗ ਵਲੋਂ ਸੀਤ ਲਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਡੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੇ ਹਿੱਤਾਂ ਤੇ ਠੰਢ ਦੇ ਮੱਦੇਨਜ਼ਰ ਪ੍ਰਬੰਧ ਯਕੀਨੀ ਬਣਾਉਣਗੇ। ਉਨ੍ਹਾਂ ਸਕੂਲ ਦੇ ਅਧਿਆਪਕਾਂ ਦਾ ਸਮਾਂ ਵੀ ਇਸ ਅਨੁਸਾਰ ਤਬਦੀਲ ਕਰਨ ਲਈ ਕਿਹਾ ਹੈ।

Advertisement

ਸੂਰਜ ਨਿਕਲਣ ਕਾਰਨ ਚੰਡੀਗੜ੍ਹ ਨੂੰ ਕੁੱਝ ਰਾਹਤ ਮਿਲੀ

ਸੀਤ ਲਹਿਰ ਦੇ ਮੱਦੇਨਜ਼ਰ ਟਰਾਈਸਿਟੀ ਵਿਚ ਅੱਜ ਸਵੇਰ ਵੇਲੇ ਹਲਕੀ ਧੁੰਦ ਛਾਈ ਰਹੀ ਤੇ ਦੁਪਹਿਰ ਵੇਲੇ ਸੂਰਜ ਦੇ ਦਰਸ਼ਨ ਹੋਏ ਤੇ ਹਲਕੀ ਧੁੱਪ ਨਿਕਲੀ। ਅੱਜ ਲੋਹੜੀ ਦੇ ਮੱਦੇਨਜ਼ਰ ਲੋਕਾਂ ਨੇ ਛੁੱਟੀ ਵਾਲੇ ਦਿਨ ਦੇ ਬਾਵਜੂਦ ਮਾਰਕੀਟਾਂ ਵਿਚ ਖ਼ਰੀਦਦਾਰੀ ਕੀਤੀ। ਇਥੇ ਵੱਧ ਤੋਂ ਵੱਧ ਤਾਪਮਾਨ 15.6 ਡਿਗਰੀ ਦਰਜ ਕੀਤਾ ਗਿਆ ਤੇ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 6.8 ਡਿਗਰੀ ਸੈਲਸੀਅਮ ਰਿਹਾ। ਦੂਜੇ ਪਾਸੇ, ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਤੋਂ 16 ਜਨਵਰੀ ਤਕ ਮੌਸਮ ਸਾਫ਼ ਰਹੇਗਾ ਤੇ ਸਵੇਰ ਤੇ ਰਾਤ ਵੇਲੇ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ ਜਦਕਿ 17 ਜਨਵਰੀ ਨੂੰ ਅੰਸ਼ਿਕ ਬੱਦਲਵਾਈ ਰਹੇਗੀ ਤੇ 18 ਜਨਵਰੀ ਨੂੰ ਆਸਮਾਨ ਸਾਫ਼ ਰਹੇਗਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਜਨਵਰੀ ਦੇ ਅੱਧੇ ਮਹੀਨੇ ਤਕ ਹਾਲੇ ਤਕ ਮੀਂਹ ਨਹੀਂ ਪਿਆ ਜਦਕਿ ਪਹਿਲਾਂ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਸੀ ਪਰ ਮੀਂਹ ਨਾ ਪੈਣ ਕਾਰਨ ਸੁੱਕੀ ਠੰਢ ਪੈ ਰਹੀ ਹੈ।

Advertisement
Advertisement
Advertisement