ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਛੁੱਟੀਆਂ 7 ਤੱਕ ਵਧਾਈਆਂ

05:50 AM Jan 01, 2025 IST

ਚੰਡੀਗੜ੍ਹ (ਟਨਸ):

Advertisement

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦ ਰੁੱਤ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਇਸੇ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ’ਚ 3 ਤੋਂ 6 ਸਾਲ ਦੇ ਬੱਚਿਆਂ ਲਈ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕੀਤੀਆਂ ਸਨ।

Advertisement
Advertisement