For the best experience, open
https://m.punjabitribuneonline.com
on your mobile browser.
Advertisement

ਹੋਲੀ ਫੈਮਿਲੀ ਸਕੂਲ ਦਾ ਨਤੀਜਾ ਸ਼ਾਨਦਾਰ

08:36 AM May 08, 2024 IST
ਹੋਲੀ ਫੈਮਿਲੀ ਸਕੂਲ ਦਾ ਨਤੀਜਾ ਸ਼ਾਨਦਾਰ
Advertisement

ਰੂਪਨਗਰ: ਆਈਸੀਐੱਸਸੀ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਥਾਨਕ ਹੋਲੀ ਫੈਮਿਲੀ ਕਾਨਵੈਂਟ ਸਕੂਲ ਰੂਪਨਗਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਪ੍ਰਿੰਸੀਪਲ ਸਿਸਟਰ ਰਿੰਸੀ ਰੋਜ਼ ਨੇ ਦੱਸਿਆ ਕਿ ਸਕੂਲ ਦੇ 200 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਤੇ 40 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਜੰਨਤ ਕਟਾਰੀਆ ਨੇ 98.6 ਫ਼ੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ, ਕਰਮਵੀਰ ਸਿੰਘ ਨੇ 98.4 ਫ਼ੀਸਦੀ ਨਾਲ ਦੂਜਾ ਤੇ ਧਨਯਮ ਜੈਨ ਤੇ ਧ੍ਰਿਤੀ ਸੈਣੀ ਨੇ 98 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਰਕਬਾਦ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×