ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਲ੍ਹ ਵਿੱਚ ਤਸਕਰੀ ਦੇ ਦੋਸ਼ ਹੇਠ ਹੋਮਗਾਰਡ ਮੁਲਾਜ਼ਮ ਗ੍ਰਿਫ਼ਤਾਰ

07:48 AM Jul 02, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੁਲਾਈ
ਕੇਂਦਰੀ ਜੇਲ੍ਹ ਦੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਤਰਾਜ਼ਯੋਗ ਵਸਤਾਂ ਪਹੁੰਚਾਉਣ ਦੇ ਦੋਸ਼ ਤਹਿਤ ਪੁਲੀਸ ਵੱਲੋਂ ਹੋਮਗਾਰਡ ਦੇ ਇੱਕ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।‌ ਇਸ ਸਬੰਧੀ ਹਰਜੀਤ ਸਿੰਘ, ਹੈਡ ਵਾਰਡਰ ਇੰਚਾਰਜ ਬੈਰਕਾਂ ਕਮ ਲਾਈਨ ਅਫ਼ਸਰ ਬੋਰਸਟਲ ਜੇਲ੍ਹ ਨੇ ਦੱਸਿਆ ਹੈ ਕਿ ਪੰਜਾਬ ਹੋਮਰਡ ਦਾ ਮੁਲਾਜ਼ਮ ਕੁਲਵਿੰਦਰ ਸਿੰਘ ਵਾਸੀ ਕੈਲਾਸ ਨਗਰ ਬਸਤੀ ਜੋਧੇਵਾਲ ਪੇਟੀ ਨੰਬਰ 16010 ਵੱਲੋਂ ਜੇਲ੍ਹ ਅੰਦਰ ਬੰਦ ਬੰਦੀਆਂ ਨੂੰ ਵਰਜਿਤ ਵਸਤਾਂ ਸਪਲਾਈ ਕਰਾਈਆਂ ਜਾਂਦੀਆਂ ਸਨ ਅਤੇ ਇਸ ਦੇ ਇਵਜ਼ ਵਿੱਚ ਯੂਪੀਆਈ ਪੇਮੈਂਟ ਕਰਵਾਈ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਉਸ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Advertisement