For the best experience, open
https://m.punjabitribuneonline.com
on your mobile browser.
Advertisement

ਘਰ ’ਤੇ ਹਮਲਾ ਕਰ ਕੇ ਕੁੱਟਮਾਰ; ਨੌਂ ਖ਼ਿਲਾਫ਼ ਕੇਸ ਦਰਜ

07:42 AM Oct 23, 2024 IST
ਘਰ ’ਤੇ ਹਮਲਾ ਕਰ ਕੇ ਕੁੱਟਮਾਰ  ਨੌਂ ਖ਼ਿਲਾਫ਼ ਕੇਸ ਦਰਜ
Advertisement

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਮੇਹਰਬਾਨ ਦੇ ਪਿੰਡ ਜਮਾਲਪੁਰ ਲੇਲੀ ਵਿੱਚ ਕੁੱਝ ਲੋਕਾਂ ਵੱਲੋਂ ਇੱਕ ਘਰ ’ਤੇ ਹਮਲਾ ਕਰਕੇ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ ਜਦਕਿ ਪੁਲੀਸ ਵੱਲੋਂ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਹਾਜ਼ਰ ਸੀ ਤਾਂ ਰਾਤ ਸਮੇਂ ਕੁੱਝ ਲੋਕਾਂ ਨੇ ਉਸਦੇ ਘਰ ਉਪਰ ਹਮਲਾ ਕਰਕੇ ਉਸਦੀ ਕੁੱਟਮਾਰ ਕੀਤੀ ਅਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਸੰਦੀਪ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਭੇਜ ਸਿੰਘ, ਅੰਗਰੇਜ਼ ਸਿੰਘ, ਸਾਹਿਬ ਸਿੰਘ, ਸੁਰਿੰਦਰ ਸਿੰਘ ਅਤੇ ਗੋਨਾ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement