ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ੍ਰਹਿ ਮੰਤਰੀ ਸ਼ਾਹ ਵੱਲੋਂ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਨਜ਼ਰਸਾਨੀ

01:32 PM Jun 16, 2024 IST
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਜ਼ਰਸਾਨੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। -ਫੋਟੋ: ਏਐੱਨਆਈ

ਨਵੀਂ ਦਿੱਲੀ, 16 ਜੂਨ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ’ਚ ਹਾਲ ਹੀ ’ਚ ਹੋਏ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਖੇਤਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸ਼ਾਹ ਨੇ 29 ਜੂਨ ਤੋਂ ਸ਼ੁਰੂ ਹੋ ਰਹੀ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਸ਼ਾਹ ਨੇ ਇੱਥੇ ਉੱਤਰੀ ਬਲਾਕ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਸੁਰੱਖਿਆ ਬਲ ਅਗਲੇ ਦਿਨਾਂ ਉੱਥੇ ਅਤਿਵਾਦ ਵਿਰੋਧੀ ਮੁਹਿੰਮ ਤੇਜ਼ ਕਰ ਸਕਦੇ ਹਨ। ਮੀਟਿੰਗ ਵਿੱਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਫੌਜ ਮੁਖੀ ਜਨਰਲ ਮਨੋਜ ਪਾਂਡੇ, ਨਵੇਂ ਥਲ ਸੈਨਾ ਮੁਖੀ ਵਜੋਂ ਨਾਮਜ਼ਦ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਸੀਆਰਪੀਐੱਫ ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ, ਬੀਐੱਸਐੱਫ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ, ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਆਰ.ਆਰ. ਸਵਾਨ ਅਤੇ ਹੋਰ ਉੱਚ ਸੁਰੱਖਿਆ ਅਧਿਕਾਰੀ ਸ਼ਾਮਲ ਹੋਏ। -ਪੀਟੀਆਈ

 

Advertisement

Advertisement