ਗ੍ਰਹਿ ਮੰਤਰਾਲੇ ਵੱਲੋਂ 67 ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀਆਂ ਅਤੇ ਗੈ਼ਰ-ਕਾਨੂੰਨੀ ਸੰਗਠਨਾਂ ਦੀ ਸੂਚੀ ਅਪਡੇਟ
06:25 AM Mar 18, 2025 IST
ਨਵੀਂ ਦਿੱਲੀ, 17 ਮਾਰਚ
ਗ੍ਰਹਿ ਮੰਤਰਾਲੇ ਵੱਲੋਂ ਅਪਡੇਟ ਕੀਤੀ ਸੂਚੀ ਵਿੱਚ 67 ਅਤਿਵਾਦੀ ਜਥੇਬੰਦੀਆਂ ਅਤੇ ਗੈ਼ਰ-ਕਾਨੂੰਨੀ ਸੰਗਠਨਾਂ ਦਾ ਨਾਮ ਦਰਜ ਹੈ ਜੋ ਭਾਰਤ ਖ਼ਿਲਾਫ਼ ਅਤਿਵਾਦੀ ਗਤੀਵਿਧੀਆਂ ਵਿੱਚ ਭੂਮਿਕਾ ਲਈ ਗੈ਼ਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਪਾਬੰਦੀ ਦਾ ਸਾਹਮਣਾ ਕਰ ਰਹੇ ਹਾਂ। ਇਨ੍ਹਾਂ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ 45 ਸੰਗਠਨਾਂ ਦੇ ਨਾਮ ਹਨ, ਜਿਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਯੂਏਪੀਏ ਦੀ ਧਾਰਾ 35 ਤਹਿਤ ਅਤਿਵਾਦੀ ਜਥੇਬੰਦੀਆਂ ਦੇ ਤੌਰ ’ਤੇ ਵਰਗੀਕ੍ਰਿਤ ਕੀਤਾ ਗਿਆ ਹੈ ਅਤੇ ਐਕਟ ਦੀ ਪਹਿਲੀ ਅਨੁਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਬਾਕੀ 22 ਸਮੂਹਾਂ ਨੂੰ ਯੂਏਪੀਏ ਦੀ ਧਾਰਾ 3 (1) ਤਹਿਤ ਗੈਰ-ਕਾਨੂੰਨੀ ਸੰਗਠਨਾਂ ਦੇ ਰੂਪ ਵਿੱਚ ਵਰਗੀਕ੍ਰਿਤ ਕੀਤਾ ਗਿਆ ਹੈ। ਇਨ੍ਹਾਂ ਪਾਬੰਦੀਸ਼ੁਦਾ ਜਥੇਬੰਦੀਆਂ ਦਾ ਐਲਾਨ ਭਾਰਤ ਦੀਆਂ ਆਪਣੀਆਂ ਸਰਹੱਦਾਂ ਦੇ ਅੰਦਰ ਅਤਿਵਾਦ ਅਤੇ ਕੱਟੜਪੰਥੀ ਗਤੀਵਿਧੀਆਂ ਨੂੰ ਰੋਕਣ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ। -ਏਐੱਨਆਈ
Advertisement
Advertisement