ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੀਯੂ ਮੁਲਾਜ਼ਮਾਂ ਵੱਲੋਂ ਗ੍ਰਹਿ ਸਕੱਤਰ ਦਾ ਸਨਮਾਨ

06:27 AM Jun 19, 2024 IST
ਗ੍ਰਹਿ ਸਕੱਤਰ ਨਿਤਿਨ ਯਾਦਵ ਦਾ ਸਨਮਾਨ ਕਰਦੇ ਹੋਏ ਸੀਟੀਯੂ ਕਾਮੇ।

ਕੁਲਦੀਪ ਸਿੰਘ
ਚੰਡੀਗੜ੍ਹ, 18 ਜੂਨ
ਸੀਟੀਯੂ ਮੁਲਾਜ਼ਮਾਂ ਵੱਲੋਂ ਯੂਟੀ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੂੰ ਰਿਲੀਵ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੀਟੀਯੂ ਅਦਾਰੇ ਵਿੱਚ ਹੋਏ ਕੰਮਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ। ਅਧਿਕਾਰੀ ਨੂੰ ਮੁਲਾਜ਼ਮਾਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਵੀ ਕੀਤਾ ਗਿਆ। ਇਸੇ ਦੌਰਾਨ ਅਦਾਰੇ ਦੇ ਸੀਨੀਅਰ ਅਧਿਕਾਰੀ ਪ੍ਰਦੁੱਮਣ ਸਿੰਘ ਨੂੰ ਵੀ ਸਨਮਾਨਿਤ ਕੀਤਾ।
ਸੈਕਟਰ 35 ਵਿੱਚ ਬੀਤੇ ਦਿਨ ਹੋਈ ਇਕੱਤਰਤਾ ਵਿੱਚ ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ, ਮੀਤ ਪ੍ਰਧਾਨ ਗੁਰਨਾਮ ਸਿੰਘ, ਕੈਸ਼ੀਅਰ ਮਨਦੀਪ ਅਤੇ ਜਨਰਲ ਸਕੱਤਰ ਸਤਿੰਦਰ ਸਿੰਘ ਨੇ ਸ਼ਿਰਕਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਟਰਾਂਸਪੋਰਟ ਸਕੱਤਰ ਨਿਤਨ ਕੁਮਾਰ ਯਾਦਵ ਦੇ ਕਾਰਜਕਾਲ ਦੌਰਾਨ ਸੀ.ਟੀ.ਯੂ. ਦੀ ਮੈਨੇਜਮੈਂਟ ਨੇ ਨਵੀਆਂ ਬੱਸਾਂ ਚਲਾਉਣ ਸਮੇਤ ਕੰਡਕਟਰਾਂ ਅਤੇ ਡਰਾਈਵਰਾਂ ਦੀ ਰੈਗੂਲਰ ਭਰਤੀ ਦੇ ਉਪਰਾਲੇ ਕੀਤੇ।

Advertisement

Advertisement
Advertisement