For the best experience, open
https://m.punjabitribuneonline.com
on your mobile browser.
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਮਿਓਪੈਥਿਕ ਕੈਂਪ

07:20 AM Jun 14, 2024 IST
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਮਿਓਪੈਥਿਕ ਕੈਂਪ
ਕੈਂਪ ਦੌਰਾਨ ਡਾਕਟਰਾਂ ਦੀ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੂਨ
ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਵਿਖੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਹੋਮਿਓਪੈਥਿਕ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦੌਰਾਨ ਡਾਕਟਰ ਅਮਰਿੰਦਰ ਕੌਰ ਸੰਗਰੂਰ, ਡਾਕਟਰ ਕਰਨੈਲ ਸਿੰਘ ਧਨੌਲਾ ਅਤੇ ਡਾਕਟਰ ਗੁਰਜੀਤ ਸਿੰਘ ਭਵਾਨੀਗੜ੍ਹ ਨੇ 112 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਕੈਂਪ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਕਟਰਾਂ ਦੀ ਟੀਮ ਅਤੇ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਵਲੋਂ ਪਿਛਲੇ 40 ਦਿਨਾਂ ਤੋਂ ਚੱਲ ਰਹੇ ਸੁਖਮਨੀ ਸਾਹਿਬ ਦੇ ਜਾਪ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਕਥਾਵਾਚਕ ਭਾਈ ਹਰਪ੍ਰੀਤ ਸਿੰਘ ਬਡਬਰ ਵਾਲਿਆਂ ਨੇ ਗੁਰੂ ਅਰਜਨ ਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਇਕਾਈ ਪ੍ਰਧਾਨ ਸੁਖਦੇਵ ਸਿੰਘ ਰਤਨ, ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਮੀਤ ਪ੍ਰਧਾਨ ਹਰਬੰਸ ਸਿੰਘ ਤੇ ਕੈਪਟਨ ਅਮਰਜੀਤ ਸਿੰਘ ਬੱਟੂ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×