ਗੁਰਦੁਆਰਾ ਸਾਚਾ ਧੰਨ ਸਾਹਿਬ ’ਚ ਹੋਮਿਓਪੈਥੀ ਡਿਸਪੈਂਸਰੀ ਸ਼ੁਰੂ
08:14 AM Aug 02, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਗੁਰਦੁਆਰਾ ਸਾਚਾ ਧੰਨ ਸਾਹਿਬ 3ਬੀ1 ਮੁਹਾਲੀ ਵਿਖੇ ਹੋਮਿਓਪੈਥੀ ਡਿਸਪੈਂਸਰੀ ਮੁੜ ਸ਼ੁਰੂ ਹੋ ਗਈ ਹੈ। ਡਿਸਪੈਂਸਰੀ ਦੇ ਇੰਚਾਰਜ ਡਾ. ਮਨਿੰਦਰ ਸਿੰਘ ਨੇ ਕਿਹਾ ਕਿ ਇਹ ਡਿਸਪੈਂਸਰੀ ਹਰ ਹਫਤੇ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ 6 ਵਜੇ ਤੱਕ ਖੁੱਲ੍ਹੀ ਰਹੇਗੀ। ਇਸ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਡਿਸਪੈਂਸਰੀ ਤੋਂ ਕਿਡਨੀ ਫੇਲੀਅਰ, ਬਲੱਡ ਪ੍ਰੈਸ਼ਰ, ਸ਼ੂਗਰ, ਜੋੜਾਂ ਦੇ ਦਰਦ ਵਰਗੀਆਂ ਬਿਮਾਰੀਆਂ ਦੇ ਮਰੀਜ਼ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਨੂੰ ਵੀ ਹੋਮਿਓਪੈਥੀ ਦਵਾਈਆਂ ਨਾਲ ਠੀਕ ਕਰਨ ਵਿੱਚ ਕੋਸ਼ਿਸ਼ ਕੀਤੀ ਜਾਂਦੀ ਹੈ।
Advertisement
Advertisement
Advertisement