For the best experience, open
https://m.punjabitribuneonline.com
on your mobile browser.
Advertisement

ਪੰਜਾਬ-ਹਰਿਆਣਾ ਦੇ ਭਖਦੇ ਮਸਲਿਆਂ ’ਤੇ ਪੱਖ ਸਪੱਸ਼ਟ ਕਰਨ ਮੁੱਖ ਮੰਤਰੀ ਮਾਨ: ਪ੍ਰੋ. ਚੰਦੂਮਾਜਰਾ

07:28 AM Jul 22, 2024 IST
ਪੰਜਾਬ ਹਰਿਆਣਾ ਦੇ ਭਖਦੇ ਮਸਲਿਆਂ ’ਤੇ ਪੱਖ ਸਪੱਸ਼ਟ ਕਰਨ ਮੁੱਖ ਮੰਤਰੀ ਮਾਨ  ਪ੍ਰੋ  ਚੰਦੂਮਾਜਰਾ
Advertisement

ਪਟਿਆਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੀ ਚੋਣ ਲੜਨ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਦੇ ਆਪਸੀ ਮਸਲੇ ਸੁਲਝਾਉਣੇ ਪੈਣਗੇ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਰਾਜਧਾਨੀ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨੀ ਹੈ ਜਾਂ ਫੇਰ ਹਰਿਆਣਾ ਦੇ ਹਵਾਲੇ। ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣੇ ਹਨ ਜਾਂ ਫੇਰ ਹਰਿਆਣਾ ਵਿਚ ਰੱਖਣੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਪੰਜਾਬ ਤਾਂ ਸੰਭਾਲਿਆ ਨਹੀਂ ਜਾ ਰਿਹਾ, ਇੱਥੇ ਅਰਾਜਕਤਾ ਫੈਲੀ ਹੋਈ ਹੈ ਤੇ ਚਿੱਟੇ ਦਿਨ ਕਤਲੋ ਗਾਰਤ ਹੋ ਰਹੀ ਹੈ। ਪੰਜਾਬ ਵਿਕਾਸ ਪੱਖੋਂ ਪਛੜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜ ਸਾਲ ਪੈਚ ਵਰਕ ਕਰ ਕੇ ਪੰਜ ਸਾਲ ਲੰਘਾ ਲਏ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਤਾਂ ਪੈਚ ਵਰਕ ਵੀ ਨਹੀਂ ਹੋ ਸਕਿਆ ਅਤੇ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਕੋਈ ਚਿੰਤਾ ਹੀ ਨਹੀਂ ਹੈ। ਉਧਰ ਪੰਜਾਬ ਦੇ ਹਾਲਤਾਂ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਕਈ ਪ੍ਰਾਜੈਕਟਾਂ ਨੂੰ ਪੰਜਾਬ ਵਿਚੋਂ ਵਾਪਸ ਲੈਣ ਦੀ ਚਿਤਾਵਨੀ ਦੇ ਚੁੱਕੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ।

Advertisement
Advertisement
Author Image

Advertisement