ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਂਗਕਾਂਗ: ਇਮਾਰਤ ’ਚ ਅੱਗ ਲੱਗਣ ਕਾਰਨ ਪੰਜ ਮੌਤਾਂ

07:11 AM Apr 11, 2024 IST
ਇਮਾਰਤ ’ਚ ਲੱਗੀ ਅੱਗ ਬੁਝਾਉਣ ਲਈ ਤਾਇਨਾਤ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਰਾਇਟਰਜ਼

ਹਾਂਗਕਾਂਗ, 10 ਅਪਰੈਲ
ਹਾਂਗਕਾਂਗ ’ਚ ਅੱਜ 16 ਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 36 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਾਂਗਕਾਂਗ ਦੇ ਜੌਰਡਨ ਵਿੱਚ ‘ਨਿਊ ਲੱਕੀ ਹਾਊਸ’ ’ਚੋਂ ਕਰੀਬ 250 ਵਿਅਕਤੀਆਂ ਨੂੰ ਬਚਾਇਆ ਗਿਆ। ਫਾਇਰ ਸਰਵਿਸਿਜ਼ ਵਿਭਾਗ ਨੇ ਦੱਸਿਆ ਕਿ ਅੱਗ 16 ਮੰਜ਼ਿਲਾ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ ਤੋਂ ਲੱਗਣੀ ਸ਼ੁਰੂ ਹੋਈ ਜਿੱਥੇ ਇੱਕ ਜਿਮ ਅਤੇ ਗੈਸਟ ਰੂਮ ਸਥਿਤ ਸਨ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ‘ਨਿਊ ਲੱਕੀ ਹਾਊਸ’ ਦੇ 200 ਯੂਨਿਟ ਹਨ ਅਤੇ ਇਹ 1964 ਵਿੱਚ ਉਸਾਰਿਆ ਗਿਆ ਸੀ। ਹਾਂਗਕਾਂਗ ਦੇ ਮੁੱਖ ਕਾਰਜਕਾਰੀ ਜੌਹਨ ਲੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਸਾਰੇ ਪੀੜਤਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। -ਏਪੀ

Advertisement

Advertisement