For the best experience, open
https://m.punjabitribuneonline.com
on your mobile browser.
Advertisement

ਖਾਲਸਾ ਸਕੂਲ (ਲੜਕੀਆਂ) ਵਿੱਚ ਸਨਮਾਨ ਸਮਾਗਮ

10:07 AM May 08, 2024 IST
ਖਾਲਸਾ ਸਕੂਲ  ਲੜਕੀਆਂ  ਵਿੱਚ ਸਨਮਾਨ ਸਮਾਗਮ
ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਬੰਧਕ ਕਮੇਟੀ ਤੇ ਸਟਾਫ਼।
Advertisement

ਪੱਤਰ ਪ੍ਰੇਰਕ
ਤਲਵੰਡੀ ਸਾਬੋ, 7 ਮਈ
ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵੱਲੋਂ ਬੋਰਡ ਦੀਆਂ ਕਲਾਸਾਂ ਦੇ ਨਤੀਜਿਆਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨ ਕਰਨ ਲਈ ਇੱਕ ਸਨਮਾਨ ਸਮਾਗਮ ਕੀਤਾ ਗਿਆ। ਪ੍ਰਿੰਸੀਪਲ ਗੁਰਮੀਤ ਕੌਰ ਨੇ ਕਿਹਾ ਕਿ ਸਕੂਲ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।
ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਗੁਰਸ਼ਰਨਜੀਤ ਕੌਰ, ਨਵਜੋਤ ਕੌਰ ਅਤੇ ਭੁਪਿੰਦਰ ਕੌਰ ਨੇ ਪੰਜਾਬ ਭਰ ਦੀ ਮੈਰਿਟ ਸੂਚੀ ਵਿੱਚ ਕ੍ਰਮਵਾਰ 8ਵਾਂ, 9ਵਾਂ ਅਤੇ 11ਵਾਂ ਸਥਾਨ ਹਾਸਲ ਕੀਤਾ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਨੂਰ ਕੌਰ ਨੇ ਮੈਡੀਕਲ ਵਿੱਚੋਂ 95 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਸੰਜਨਾ ਰਾਏ ਨੇ 94.2 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਮਨਦੀਪ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਮਾਤਾਂ ਦੀਆਂ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਪ੍ਰਾਪਤ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿੱਚ ਉਨ੍ਹਾਂ ਦਾ ਸਕੂਲ ਇਲਾਕੇ ਭਰ ਵਿੱਚੋਂ ਮੋਹਰੀ ਰਿਹਾ। ਸਨਮਾਨ ਸਮਾਗਮ ਵਿੱਚ ਜਿੱਥੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ-ਅਫ਼ਜਾਈ ਕਰਦਿਆਂ ਪੂਰੇ ਸਾਲ ਦੀ ਫੀਸ ਮੁਆਫ਼ ਕੀਤੀ ਗਈ, ਉੱਥੇ ਕਮੇਟੀ, ਪ੍ਰਿੰਸੀਪਲ ਅਤੇ ਸਟਾਫ ਨੇ ਵਿਦਿਆਰਥਣਾਂ ਨੂੰ ਸ਼ੀਲਡਾਂ, ਸਰਟੀਫਿਕੇਟ ਅਤੇ ਨਗਦੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਛੋਟਾ ਸਿੰਘ, ਮੈਨੇਜਰ ਰਣਜੀਤ ਸਿੰਘ ਮਲਕਾਣਾ, ਸਕੱਤਰ ਜਸਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ (ਲੜਕੇ), ਪ੍ਰਿੰਸੀਪਲ ਚਮਕੌਰ ਸਿੰਘ, ਭੁਪਿੰਦਰ ਸਿੰਘ ਜੱਸਲ, ਰੂਪ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਚੱਠਾ, ਸੁਖਬੀਰ ਸਿੰਘ ਮਾਨ, ਸੁਖਪਾਲ ਕੌਰ ਅਤੇ ਕਰਨੈਲ ਸਿੰਘ ਮਾਸਟਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×