ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਸਨਮਾਨ
ਗੁਰਿੰਦਰ ਸਿੰਘ
ਲੁਧਿਆਣਾ, 24 ਸਤੰਬਰ
ਹਲਕਾ ਆਤਮ ਨਗਰ ਵਿੱਚ ਪ੍ਰਦੇਸ਼ ਕਾਂਗਰਸ ਕਮੇਟੀ ਵਾਰਡ ਨੰਬਰ 49 ਦੀ ਬਲਾਕ ਪ੍ਰਧਾਨ ਸੀਮਾ ਸਚਦੇਵਾ ਦੀ ਦੇਖ -ਰੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਸ਼ਾਮਲ ਹੋਏ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਦੇਸ਼ ਵਿੱਚਕਾਂਗਰਸ ਨੇ ਸਭ ਤੋਂ ਪਹਿਲਾਂ ਔਰਤਾਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦੇਸ਼ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 15 ਸਤੰਬਰ 1984 ਨੂੰ ਮਹਿਲਾ ਕਾਂਗਰਸ ਦੀ ਸਥਾਪਨਾ ਕਰ ਕੇ ਮਹਿਲਾਵਾਂ ਦੀ ਰਾਜਨੀਤੀ ਵਿੱਚ ਭਾਈਵਾਲੀ ਨਿਸ਼ਚਿਤ ਕੀਤੀ ਸੀ ਜਿਸ ਸਦਕਾ ਅੱਜ ਔਰਤਾਂ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਮਸਲੇ ਹੱਲ ਕਰ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸੀਮਾ ਸਚਦੇਵਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਦੇ ਕਾਂਗਰਸ ਵਿੱਚ ਆਉਣ ਨਾਲ ਵਰਕਰਾਂ ਦਾ ਹੌਂਸਲਾ ਦੁੱਗਣਾ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਭੋਡੇ, ਸਸ਼ੀ ਸਚਦੇਵਾ, ਮਨਜੀਤ ਕੌਰ, ਰੇਖਾ ਰਾਣੀ ਅਤੇ ਆਸ਼ਾ ਠਾਕੁਰ ਮੌਜੂਦ ਸਨ।