ਜਥੇਦਾਰ ਹਰਭਜਨ ਸਿੰਘ ਮਸਾਣਾ ਦਾ ਸਨਮਾਨ
08:35 AM Nov 21, 2023 IST
Advertisement
ਕੁਰੂਕਸ਼ੇਤਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਮਸਾਣਾ ਅਤੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਨਵੇਂ ਬਣੇ ਇੰਚਾਰਜ ਸੁਖਵਿੰਦਰ ਸਿੰਘ ਅੱਜ ਅੰਮ੍ਰਿਤਸਰ ਪੁੱਜੇ। ਇਥੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਸਾਹਿਬ ਅਤੇ ਸਰੋਪਾ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਜਸਬੀਰ ਸਿੰਘ ਮੀਤ ਮੈਨੇਜਰ, ਬਾਬਾ ਸੋਹਣ ਸਿੰਘ ਕਾਰ ਸੇਵਾ ਭੂਰੀ ਵਾਲੇ, ਗੁਰਦੁਆਰਾ ਬੀੜ ਸਾਹਿਬ ਬਾਬਾ ਬੁੱਢਾ ਜੀ ਝਬਾਲ, ਪਰਮਜੀਤ ਸਿੰਘ ਦੁਨੀਆ ਮਾਜਰਾ ਸਾਬਕਾ ਮੀਤ ਸਕੱਤਰ, ਬਲਦੇਵ ਸਿੰਘ ਧੂਨ ਨਿਗਰਾਨ, ਬੂਟਾ ਸਿੰਘ, ਮਾਲਕ ਸਿੰਘ, ਗੋਬਿੰਦਜੀਤ ਸਿੰਘ ਸਮਰਾ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement