ਪਮਾਲ ਦੀ ਪੰਚਾਇਤ ਦਾ ਸਨਮਾਨ
10:43 AM Dec 01, 2024 IST
ਗੁਰੂਸਰ ਸੁਧਾਰ, ਮੁੱਲਾਂਪੁਰ:
Advertisement
ਐੱਸ.ਸੀ/ਬੀ.ਸੀ ਭਲਾਈ ਮੰਚ ਪਮਾਲ ਵੱਲੋਂ ਪਿੰਡ ਦੀ ਨਵੀਂ ਚੁਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਰਪੰਚ ਬਲਵਿੰਦਰ ਸਿੰਘ ਸੇਖੋਂ ਨੇ ਭਰੋਸਾ ਦਿੱਤਾ ਕਿ ਪਿੰਡ ਦੇ ਅਧੂਰੇ ਰਹਿ ਗਏ ਕੰਮਾਂ ਤੋਂ ਇਲਾਵਾ ਵਿਕਾਸ ਦੇ ਹੋਰ ਕੰਮ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਿਨਾ ਕਿਸੇ ਭੇਦਭਾਵ ਦੇ ਕਰਵਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਮਿਲੇ ਹੁੰਗਾਰੇ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪਿੰਡ ਨੂੰ ਮਾਡਲ ਪਿੰਡ ਬਣਾਉਣ ਲਈ ਯਤਨ ਕੀਤੇ ਜਾਣਗੇ। ਭਲਾਈ ਮੰਚ ਦੇ ਪ੍ਰਧਾਨ ਜਤਿੰਦਰ ਸਿੰਘ ਪਮਾਲ ਨੇ ਮੰਚ ਵੱਲੋਂ ਪਿੰਡ ਦੇ ਸਰਵਪੱਖੀ ਵਿਕਾਸ ਲਈ ਪੰਚਾਇਤ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement