ਪ੍ਰਿੰਸੀਪਲ ਹਰਵਿੰਦਰ ਕੌਰ ਦਾ ਸਨਮਾਨ
07:38 AM Dec 01, 2024 IST
ਪੱਤਰ ਪ੍ਰੇਰਕ
ਯਮੁਨਾਨਗਰ, 30 ਨਵੰਬਰ
ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਦੀ ਪ੍ਰਿੰਸੀਪਲ ਡਾ. ਹਰਵਿੰਦਰ ਕੌਰ ਨੂੰ ਅੱਜ 38 ਸਾਲ ਦੀ ਸੇਵਾ ਮਗਰੋਂ ਸੇਵਾਮੁਕਤ ਹੋਣ ’ਤੇ ਕਾਲਜ ਪ੍ਰਬੰਧਕ ਕਮੇਟੀ ਅਤੇ ਸਟਾਫ ਵੱਲੋਂ ਭਾਵ-ਭਿੰਨੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ 26 ਜੁਲਾਈ 1986 ਤੋਂ 31 ਅਕਤੂਬਰ 2022 ਤੱਕ ਕਾਮਰਸ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਵਜੋਂ 36 ਸਾਲ ਕਾਲਜ ਸੇਵਾ ਕੀਤੀ ਅਤੇ ਪਹਿਲੀ ਨਵੰਬਰ 2022 ਤੋਂ 30 ਨਵੰਬਰ 2024 ਤੱਕ ਪ੍ਰਿੰਸੀਪਲ ਵਜੋਂ ਸੇਵਾ ਕੀਤੀ ਅਤੇ ਕੁੱਲ 38 ਸਾਲਾਂ ਦੀ ਸੇਵਾ ਤੋਂ ਬਾਅਦ ਆਪਣਾ ਕਾਰਜਕਾਲ ਪੂਰਾ ਕੀਤਾ। ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ ਅਤੇ ਕਾਲਜ ਦੀ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਸ਼ੁਭ ਕਾਮਨਾਵਾਂ ਦਿੱਤੀਆਂ। ਡਾ. ਹਰਵਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Advertisement
Advertisement