ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਬੱਡੀ ਟੂਰਨਾਮੈਂਟ ਜਿੱਤ ਕੇ ਪਰਤੀ ਟੀਮ ਦਾ ਸਨਮਾਨ

11:04 AM Oct 29, 2024 IST
ਬਾਬਾ ਸੁੱਖਾ ਸਿੰਘ ਕਾਲਜ ਦੀ ਕਬੱਡੀ ਟੀਮ ਨੂੰ ਸਨਮਾਨਦੇ ਹੋਏ। ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 28 ਅਕਤੂਬਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ (ਤਰਨ ਤਾਰਨ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ਇੰਟਰ ਕਾਲਜ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਨੂੰ ਜਿੱਤਿਆ ਹੈ| ਟੂਰਨਾਮੈਂਟ ਵਿੱਚ ਖਾਲਸਾ ਕਾਲਜ ਨੇ ਯੂਨੀਵਰਸਿਟੀ ਦੇ ਓਵਰ ਆਲ ਬੀ ਡਿਵੀਜ਼ਨ ਦੇ ਕਾਲਜਾਂ ਨੂੰ ਹਰਾ ਕੇ ਚੈਂਪੀਅਨ ਟਰਾਫੀ ’ਤੇ ਕਬਜ਼ਾ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਅਤੇ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੀ ਕਬੱਡੀ ਟੀਮ ਨੇ ਐੱਸਡੀ ਕਾਲਜ ਪਠਾਨਕੋਟ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ, ਬਾਬਾ ਬੁੱਢਾ ਸਾਹਿਬ ਕਾਲਜ ਬੀਰ ਸਾਹਿਬ ਅਤੇ ਗੁਰੂ ਨਾਨਕ ਨਵਭਾਰਤ ਕਾਲਜ ਨਰੋਟ ਪਾਸਟ ਕਪੂਰਥਲਾ ਨੂੰ ਹਰਾ ਕੇ ਚੈਂਪੀਅਨ ਟਰਾਫੀ ਜਿੱਤੀ ਹੈ| ਅੱਜ ਕੀਤੇ ਇਕ ਸਮਾਗਮ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਬਾਬਾ ਸੁੱਖਾ ਸਿੰਘ ਨੇ ਟੀਮ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 8 ਗੋਲਡ ਮੈਡਲ ਜਿੱਤੇ ਗਏ ਹਨ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ ਨੇ ਕਾਲਜ ਦੀਆਂ ਪ੍ਰਾਪਤੀਆਂ ਦੱਸੀਆਂ।

Advertisement

Advertisement