ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਭੁੱਲੇ ਭਗਵੰਤ ਮਾਨ: ਖਹਿਰਾ

09:46 AM May 28, 2024 IST
ਸੁਨਾਮ ਵਿੱਚ ਕਮਿਊਨਿਸਟ ਅਤੇ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਮਿਲਦੇ ਹੋਏ ਸੁਖਪਾਲ ਸਿੰਘ ਖਹਿਰਾ।

ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 27 ਮਈ
ਹਲਕਾ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਸੀਪੀਆਈ ਐੱਮਐੱਲ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਹੋਏ ਵੱਡੇ ਇਕੱਠ ਨੇ ਸੁਖਪਾਲ ਖਹਿਰਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਦਲਿਤ ਭਾਈਚਾਰੇ ਅਤੇ ਕਾਮਰੇਡਾਂ ਵੱਲੋਂ ਮਿਲ ਰਹੇ ਸਮਰਥਨ ਬਾਰੇ ਖਹਿਰਾ ਨੇ ਕਿਹਾ ਕਿ ਲੋਕ ਪਾਰਟੀਆਂ ਤੋਂ ਉੱਪਰ ਉੱਠ ਕੇ ਉਨ੍ਹਾਂ ਦੇ ਹੱਕ ਵਿੱਚ ਨਿੱਤਰ ਆਏ ਹਨ ਕਿਉਂਕਿ ਉਹ ਹਮੇਸ਼ਾ ਹੀ ਪਾਰਟੀ ਤੋਂ ਉੱਪਰ ਉੱਠ ਕੇ ਹਰ ਵਰਗ ਨਾਲ ਸਬੰਧਿਤ ਮੁੱਦਿਆਂ ਨੂੰ ਪੂਰੇ ਜ਼ੋਰ ਸ਼ੋਰ ਨਾਲ ਚੁੱਕਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਵਾਰ ਸੰਗਰੂਰ ਲੋਕ ਸਭਾ ’ਚ ਕਾਂਗਰਸ ਦੇ ਹੱਕ ’ਚ ਲੋਕ ਲਹਿਰ ਬਣ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਖਿਲਾਫ਼ ਗਾਈ ਜਾ ਰਹੀ ਕਿੱਕਲੀ ਬਾਰੇ ਕਿਹਾ ਕਿ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪੁੱਜੀ ਹੈ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਲੋਕ ਹੁਣ ਇਸ ਦੀਆਂ ਗੱਲਾਂ ’ਚ ਨਹੀਂ ਆਉਣਗੇ। ਪ੍ਰਧਾਨ ਮੰਤਰੀ ਦੀ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਇੱਕ ਦਿਨ ਪੱਗ ਬੰਨ੍ਹ ਕੇ ਪੰਜਾਬ ਦੇ ਲੋਕਾਂ ਨੂੰ ਵਰਗਲਾਇਆ ਨਹੀਂ ਜਾ ਸਕਦਾ। ਇਸ ਮੌਕੇ ਗੋਬਿੰਦ ਸਿੰਘ ਛਾਜਲੀ, ਹਰਭਗਵਾਨ ਭੀਖੀ, ਸੁਖਦਰਸ਼ਨ ਨੱਤ, ਹਰਦੇਵ ਸਿੰਘ ਹੰਝਰਾ, ਘੁਮੰਡ ਸਿੰਘ ਉਗਰਾਹਾਂ, ਜਸਵੀਰ ਸਿੰਘ, ਵਿਸਾਖਾ ਸਿੰਘ ਆਦਿ ਮੌਜੂਦ ਸਨ।

Advertisement

Advertisement