ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨੇ

07:55 AM Apr 26, 2024 IST
ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮਗਰੋਂ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ ਅਤੇ ਹੋਰ ਪਤਵੰਤੇ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 25 ਅਪਰੈਲ
ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਵਿੱਚ ਪ੍ਰਿੰਸੀਪਲ ਰਜਿੰਦਰ ਕੁਮਾਰੀ ਦੀ ਦੇਖ-ਰੇਖ ਹੇਠ ਹੋਏ ਇਨਾਮ ਵੰਡ ਸਮਾਗਮ ਦੌਰਾਨ ਟਰੱਸਟ ਦੇ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ, ਜਨਰਲ ਸਕੱਤਰ ਸੁਰਿੰਦਰ ਸਿੰਘ, ਜੁਆਇੰਟ ਸਕੱਤਰ ਦਵਿੰਦਰਪਾਲ ਸਿੰਘ ਅਤੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਸਕੂਲ ਦੇ ਤਿੰਨ ਵਿਦਿਆਰਥੀਆਂ- ਤਨਵੀਰ ਕੌਰ, ਗੁਰਕਿਰਨ ਸਿੰਘ ਅਤੇ ਪ੍ਰਦੀਪ ਕੌਰ ਨੂੰ 10-10 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਹੈ। ਇਸ ਤੋਂ ਇਲਾਵਾ 500 ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 3000 ਰੁਪਏ ਅਤੇ ਦੂਸਰੇ ਅਤੇ ਤੀਸਰੇ ਸਥਾਨ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਦੋ-ਦੋ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਬਲਵੀਰ ਸਿੰਘ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਜਵੰਤ ਕੌਰ, ਇਸ਼ੂ ਵਰਮਾ, ਰੁਪਿੰਦਰ ਕੌਰ, ਗੁਰਜੀਤ ਕੌਰ, ਸਾਈਨਾ, ਸੰਵੇਦਨਾ ਉੱਪਲ ਤੇ ਜਤਿੰਦਰ ਕੌਰ ਮੌਜੂਦ ਸਨ।

Advertisement

Advertisement
Advertisement