ਸਿੱਖ ਸੰਘਰਸ਼ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ
10:24 PM Jun 23, 2023 IST
ਭਵਾਨੀਗੜ੍ਹ (ਪੱਤਰ ਪ੍ਰੇਰਕ): ਸਿੱਖ ਜਥਾ ਮਾਲਵਾ ਵੱਲੋਂ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਕੀਰਤਨੀ ਜਥਾ ਭਾਈ ਸੇਵਕ ਸਿੰਘ ਪਟਿਆਲਾ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਡਾ. ਕੰਵਲਜੀਤ ਸਿੰਘ ਨੇ ਸਭਰਾਵਾਂ ਦੀ ਜੰਗ ਤੋਂ ਲੈ ਕੇ ਜੂਨ 1984 ਦੇ ਸਿੱਖ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ। ਭਾਈ ਦਲਜੀਤ ਸਿੰਘ ਬਿੱਟੂ ਨੇ ਆਪਣੀ ਅਸਲ ਰਵਾਇਤ ਵੱਲ ਨੂੰ ਮੁੜਨ, ਗੁਰਮਤਾ ਤੇ ਪੰਚ ਪ੍ਰਧਾਨੀ ਲਾਗੂ ਕਰਨ ਲਈ ਅਪੀਲ ਕੀਤੀ। ਸਮਾਗਮ ਦੌਰਾਨ ਸਿੱਖ ਸੰਘਰਸ਼ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ‘ਨੀਸਾਣਿ’ ਵੱਲੋਂ ਕਿਤਾਬਾਂ, ਗੁਰਮੁਖੀ ਅੱਖਰਕਾਰੀ ਅਤੇ ਚਿੱਤਰਕਾਰੀ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ।
Advertisement
Advertisement



