For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਮਾਨਸਾ ਦੇ 55 ਅਗਾਂਹਵਧੂ ਕਿਸਾਨਾਂ ਦਾ ਸਨਮਾਨ

10:43 AM Oct 29, 2023 IST
ਜ਼ਿਲ੍ਹਾ ਮਾਨਸਾ ਦੇ 55 ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਮਾਨਸਾ ਵਿੱਚ ਇੱਕ ਕਿਸਾਨ ਦਾ ਸਨਮਾਨ ਕਰਦੇ ਹੋਏ ਦੇ ਏਡੀਸੀ ਰਵਿੰਦਰ ਸਿੰਘ।
Advertisement

ਪੱਤਰ ਪ੍ਰੇਰਕ
ਮਾਨਸਾ, 28 ਅਕਤੂਬਰ
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ’ਚ ਪਹਿਲਕਦਮੀ ਕਰਨ ਵਾਲੇ ਕਿਸਾਨਾਂ ਨੇ ਮਿਸਾਲ ਪੈਦਾ ਕੀਤੀ ਹੈ। ਉਹ ਅੱਜ ਇਥੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੇ ਸਨਮਾਨ ਦੌਰਾਨ ਸੰਬੋਧਨ ਕਰ ਰਹੇ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨਾਲ ਜੁੜ ਕੇ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਜ਼ਿਲ੍ਹੇ ਦੇ 55 ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਾਤਾਵਰਨ ਦੇ ਰਾਖੇ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਤੇ ਯੋਜਨਾਵਾਂ ਨਾਲ ਜੁੜਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਨਿ੍ਹਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨਰੀ ਨਾਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰਹਿਤ ਪੰਜਾਬ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਮਾਨਸਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨੀਰੀ ਨਾਲ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਨ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਜਸਲੀਨ ਕੌਰ ਧਾਲੀਵਾਲ, ਡਾ. ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸਿਮਰਜੀਤ ਸਿੰਘ ਵੀ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement