ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦਾ ਸਨਮਾਨ
08:53 AM Nov 15, 2023 IST
Advertisement
ਜੈਂਤੀਪੁਰ: ਸ਼ਹੀਦ ਭਗਤ ਸਿੰਘ ਲੋਕ ਸੇਵਾ ਕੇਂਦਰ ਪਾਖਰਪੁਰਾ ਵਿੱਚ ਆਮ ਆਦਮੀ ਪਾਰਟੀ ਦੇ ਐਕਸ ਕਰਮਚਾਰੀ ਵਿੰਗ ਦੇ ਸਾਬਕਾ ਜ਼ਿਲ੍ਹਾ ਜੁਆਇੰਟ ਸਕੱਤਰ ਅਤੇ ਉੱਘੇ ਸਮਾਜ ਸੇਵੀ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਲਕਾ ਮਜੀਠਾ ਦੇ ਨਵੇਂ ਚੁਣੇ ਗਏ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਕੈਨੇਡਾ ਤੋਂ ‘ਆਪ’ ਵਾਲੰਟੀਅਰ ਕਵਲਦੀਪ ਕੌਰ ਅਤੇ ਕੀਰਤੀ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਸੁਸਾਇਟੀ ਨੇ 16 ਨਵੇਂ ਚੁਣੇ ਬਲਾਕ ਪ੍ਰਧਾਨਾਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਮਜੀਠਾ ਦੇ ਚੇਅਰਮੈਨ ਬਲਜੀਤ ਸਿੰਘ ਜਿੱਜੇਆਣੀ, ਸੰਦੀਪ ਕੁਮਾਰ ਥਰੀਏਵਾਲ, ਗੁਰਮੁੱਖ ਸਿੰਘ ਮੁਗੋਸੋਹੀ ਤੇ ਡਾ ਮੰਗਲ ਮਸੀਹ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement