For the best experience, open
https://m.punjabitribuneonline.com
on your mobile browser.
Advertisement

ਤਖਤ ਕੇਸਗੜ੍ਹ ਸਾਹਿਬ ਵਿਖੇ ਬਾਬਾ ਸੁੱਖਾ ਸਿੰਘ ਦਾ ਸਨਮਾਨ

10:34 AM May 08, 2024 IST
ਤਖਤ ਕੇਸਗੜ੍ਹ ਸਾਹਿਬ ਵਿਖੇ ਬਾਬਾ ਸੁੱਖਾ ਸਿੰਘ ਦਾ ਸਨਮਾਨ
ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ। -ਫੋਟੋ: ਗੁਰਬਖਸ਼ਪੁਰੀ
Advertisement

ਤਰਨ ਤਾਰਨ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀ ਅਗਵਾਈ ਅਤੇ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਬੰਧ ਅਧੀਨ ਅੱਜ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਜਥੇਦਾਰ ਸਿੰਘ ਸਾਹਿਬ ਨੇ ਕਿਹਾ ਕਿ ਸੰਪਰਦਾ ਕਾਰ ਸੇਵਾ ਸਰਹਾਲੀ ਵੱਲੋਂ ਗੁਰਦੁਆਰਿਆਂ ਦੀਆਂ ਇਮਾਰਤਾਂ, ਸਕੂਲਾਂ, ਕਾਲਜਾਂ, ਲੰਗਰਾਂ ਦੀਆਂ ਜਿੱਥੇ ਸੇਵਾਵਾਂ ਦੇ ਕਾਰਜ ਜਾਰੀ ਰੱਖ ਰਹੇ ਹਨ, ਉਥੇ ਸੰਪਰਦਾ ਵੱਲੋਂ ਪਿਛਲੇ ਸਾਲ ਸੂਬੇ ਅੰਦਰ ਆਏ ਭਿਆਨਕ ਹੜ੍ਹਾਂ ਦੌਰਾਨ ਬਾਬਾ ਸੁੱਖਾ ਸਿੰਘ ਨੇ ਸਾਲਾਹੁਣਯੋਗ ਸੇਵਾ ਕਾਰਜ ਕਰ ਕੇ ਕਿਸਾਨਾਂ ਨੂੰ ਹੜ੍ਹ ਤੋਂ ਬਚਾਇਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਵਧੀਕ ਮੈਨੇਜਰ, ਗੁਰਨੈਬ ਸਿੰਘ ਮੀਤ ਮੈਨੇਜਰ ਨੇ ਵੀ ਸੰਬੋਧਨ ਕੀਤਾ| -ਪੱਤਰ ਪ੍ਰੇਰਕ

Advertisement

Advertisement
Advertisement
Author Image

joginder kumar

View all posts

Advertisement