ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਨਮਾਨ

07:23 AM Oct 05, 2024 IST
ਲਹਿਰਾਗਾਗਾ ਵਿੱਚ ਮੰਤਰੀ ਬਰਿੰਦਰ ਗੋਇਲ ਦਾ ਸਨਮਾਨ ਕਰਦੇ ਹੋਏ ਪ੍ਰਾਪਟੀ ਸਲਾਹਕਾਰ।

ਪੱਤਰ ਪ੍ਰੇਰਕ
ਲਹਿਰਾਗਾਗਾ, 4 ਅਕਤੂਬਰ
ਇੱਥੇ ਪ੍ਰਾਪਰਟੀ ਸਲਾਹਕਾਰਾਂ ਵੱਲੋਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਾਪਰਟੀ ਸਲਾਹਕਾਰਾਂ ਵਿੱਚੋਂ ਜੀਵਨ ਕੁਮਾਰ ਕਾਲਾ ਹਰਿਆਊ ਵਾਲੇ, ਸੈਕਟਰੀ ਬਲਵੀਰ ਸਿੰਘ, ਜਨਕ ਰਾਜ ਤਾਇਲ ਅਤੇ ਡਾ. ਹਰਭਜਨ ਸਿੱਧੂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐੱਨਓਸੀ ਦੀ ਸ਼ਰਤ ਖਤਮ ਹੋਣ ਨਾਲ ਪੰਜਾਬ ਵਿੱਚ ਲੱਖਾਂ ਰੁਕੇ ਹੋਏ ਪਲਾਟਾਂ ਦੀਆਂ ਰਜਿਸਟਰੀਆਂ ਹੋਣ ਲੱਗ ਪਈਆਂ ਹਨ। ਇਸ ਨਾਲ ਜਿੱਥੇ ਸਰਕਾਰ ਦੇ ਅਰਬਾਂ ਰੁਪਏ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ, ਉਥੇ ਹੀ ਖੱਜਲ ਖ਼ੁਆਰ ਹੋ ਰਹੇ ਪਲਾਟ ਵੇਚਣ ਅਤੇ ਖ਼ਰੀਦਣ ਵਾਲਿਆਂ ਨੂੰ ਭਾਰੀ ਰਾਹਤ ਮਿਲੀ ਹੈ। ਇਸ ਮੌਕੇ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ੀ ਸਦਕਾ ‘ਆਪ’ ਸਰਕਾਰ ਹਰੇਕ ਵਰਗ ਦਾ ਭਲਾ ਸੋਚਦੀ ਹੈ, ਬੇਸ਼ਕ ਉਹ ਕਿਸੇ ਵੀ ਕੰਮ ਅਤੇ ਕਿੱਤੇ ਨਾਲ ਜੁੜਿਆ ਹੋਵੇ। ਸਥਾਨਕ ਤਹਿਸੀਲ ਦੀ ਅਤਿ ਖਸਤਾ ਹਾਲਤ ਬਾਰੇ ਉਨ੍ਹਾਂ ਕਿਹਾ ਕਿ ਜਲਦੀ ਹੀ ਪਟਵਾਰਖਾਨਾ ਅਤੇ ਮਿੰਨੀ ਕੰਪਲੈਕਸ ਬਣਾਇਆ ਜਾਵੇਗਾ।

Advertisement

Advertisement