For the best experience, open
https://m.punjabitribuneonline.com
on your mobile browser.
Advertisement

ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਸਮਾਗਮ

08:39 AM May 07, 2024 IST
ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਸਮਾਗਮ
ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਦੇ ਹੋਏ ਆਗੂ।
Advertisement

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 6 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼ਹਿਣਾ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮਗਰੋਂ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਸ਼ਹਿਣਾ ਦੇ ਪ੍ਰਧਾਨ ਹਰਮੇਲ ਸਿੰਘ, ਪ੍ਰਧਾਨ ਅਮਰੀਕ ਸਿੰਘ ਬੀਕਾ ਅਤੇ ਪ੍ਰਧਾਨ ਜੈ ਆਦਮ ਪ੍ਰਕਾਸ਼ ਸਿੰਘ ਧਾਲੀਵਾਲ ਦੀ ਅਗਵਾਈ ਅਤੇ ਸਕੂਲ ਮੁਖੀ ਪਰਮਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ। ਆਗੂਆਂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਵਿੱਚੋਂ ਰਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ ਪਹਿਲਾ, ਨੋਨੀ ਬਾਵਾ ਪੁੱਤਰੀ ਗੁਰਲਾਲ ਸਿੰਘ ਨੇ ਦੂਜਾ, ਜੰਨਤ ਪੁੱਤਰੀ ਸ਼ਮਸ਼ਾਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਸੀ ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਲੜਕੀਆਂ ਦੀ ਬੀਏ ਦੀ ਤਿੰਨ ਸਾਲਾਂ ਦੀ ਪੜ੍ਹਾਈ ਦਾ ਖ਼ਰਚਾ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਹੀ ਕਰੇਗੀ। ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਵਿੱਚੋਂ ਤਨਵੀਰ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਪਹਿਲਾ, ਸਵਕਰਨਜੋਤ ਕੌਰ ਨੇ ਦੂਜਾ ਤੇ ਗੁਰਦੀਪ ਕੌਰ ਨੇ ਤੀਜਾ ਜਦਕਿ ਅੱਠਵੀਂ ਜਮਾਤ ਵਿੱਚੋਂ ਸਿਮਰਨ ਕੁਮਾਰੀ ਨੇ ਪਹਿਲਾ, ਅਨੁਜੋਤ ਕੌਰ ਨੇ ਦੂਜਾ ਅਤੇ ਸੁਖਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵਿਦਿਆਰਥਣਾਂ ਨੂੰ ਟਰਾਫੀਆਂ ਅਤੇ ਗਿਆਰਾਂ-ਗਿਆਰਾਂ ਸੌ ਰੁਪਏ ਨਾਲ ਸਨਮਾਨਿਤ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×