ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸਕੂਲਾਂ ਦੇ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦਾ ਸਨਮਾਨ

07:43 AM Sep 19, 2024 IST
ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਸਨਮਾਨਿਤ ਕੀਤੇ ਬੱਚੇ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 18 ਸਤੰਬਰ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਾਈ ਵਲੋਂ ਗੁਰਦੁਆਰਾ ਮਹਿਲ ਸਾਹਿਬ ਭਗਤਾ ਭਾਈ ਵਿੱਚ ਕਰਵਾਏ ਸਮਾਗਮ ਦੌਰਾਨ ਬਲਾਕ ਭਗਤਾ ਭਾਈ ਦੇ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਵਿਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਨਗਰ ਸੁਧਾਰ ਟੱਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ ਭਗਤਾ, ਕਰਨੈਲ ਸਿੰਘ ਮਾਨ ਅਤੇ ਗਗਨਦੀਪ ਕੌਰ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਮਾਗਮ ਦੌਰਾਨ ਪ੍ਰੈੱਸ ਕਲੱਬ ਵੱਲੋਂ ਸਰਕਾਰੀ ਸਕੂਲਾਂ ਦੇ 77 ਬੱਚਿਆਂ ਤੋਂ ਇਲਾਵਾ ਵਧੀਆ ਸਿੱਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾ ਮਨਜਿੰਦਰ ਕੌਰ ਭੱਲਾ (ਕੋਠਾ ਗੁਰੂ), ਸੰਦੀਪ ਕੌਰ ਮਲੂਕਾ ਅਤੇ ਬਿੱਕਾ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਤੇ ਚੇਅਰਮੈਨ ਪ੍ਰਵੀਨ ਗਰਗ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਲੱਬ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਟੇਜ ਯੂਥ ਆਗੂ ਅਜਾਇਬ ਸਿੰਘ ਹਮੀਰਗੜ੍ਹ ਨੇ ਚਲਾਈ।

Advertisement

Advertisement