For the best experience, open
https://m.punjabitribuneonline.com
on your mobile browser.
Advertisement

ਸਾਬਕਾ ਵਿਧਾਇਕ ਬੈਂਸ ਦਾ ਸਨਮਾਨ

07:56 AM Jul 05, 2024 IST
ਸਾਬਕਾ ਵਿਧਾਇਕ ਬੈਂਸ ਦਾ ਸਨਮਾਨ
ਇਲਾਕਾ ਵਾਸੀਆਂ ਨਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ:

Advertisement

ਈਸ਼ਵਰ ਨਗਰ ਵਾਸੀਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਭਾਗ ਲਿਆ। ਇਸ ਮੌਕੇ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਦੇ ਹੱਲ ਦੀ ਮੰਗ ਕੀਤੀ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਜਿਸ ਬਦਲਾਅ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੁਣਿਆ ਸੀ, ਉਸ ਨੇ ਪੰਜਾਬ ਦੇ ਲੋਕਾਂ ਨੂੰ ਹੰਝੂ ਵਹਾਉਣ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਵਿੱਚ ਗੁੰਡਾਗਰਦੀ, ਨਸ਼ੇ ਅਤੇ ਬੇਰੁਜ਼ਗਾਰੀ ਆਦਿ ਕਈ ਅਜਿਹੇ ਮੁੱਦੇ ਹਨ, ਜਿਨ੍ਹਾਂ ’ਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਵਿਸ਼ਵਾਸ ਉੱਠ ਚੁੱਕਾ ਹੈ। - ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement