ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਦਿਵਿਆਂਗਤਾ ਦਿਵਸ ਮੌਕੇ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ

08:46 AM Dec 06, 2023 IST
ਸਮਾਜ ਸੇਵੀ ਡਾ. ਤਪਿੰਦਰਜੋਤ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਸਨਮਾਨਿਤ ਕੀਤੀਆਂ ਸ਼ਖ਼ਸੀਅਤਾਂ ਵਿੱਚ ਹਰਚਰਨ ਸਿੰਘ, ਡਾ. ਆਵਾਸਪ੍ਰੀਤ ਕੌਰ, ਡਾ. ਤਪਿੰਦਰਜੋਤ, ਰਵਿੰਦਰ ਸਿੰਘ ਸਹੋਤਾ, ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਸੰਤੋਸ਼ ਰਾਣੀ, ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ’ਚ ਸਿੱਧੀ ਭਰਤੀ ਦੀਆਂ 1200 ਰਾਖਵੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਦਉੱਨਤੀ ਵਾਲੀਆਂ 620 ਅਸਾਮੀਆਂ ਸਬੰਧੀ ਕਾਰਵਾਈ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 2,59,598 ਦਿਵਿਆਂਗ ਲਾਭਪਾਤਰੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਦਿਵਿਆਂਗਜਨ ਹੀ ਨਹੀਂ ਸਗੋਂ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਆਦਿ ਵੀ ਹਾਜ਼ਰ ਸਨ।

Advertisement

Advertisement