ਲੈਫਟੀਨੈਂਟ ਅਰਸ਼ਦੀਪ ਸਿੰਘ ਦਾ ਸਨਮਾਨ
08:03 AM Jan 02, 2025 IST
ਅਜੀਤਵਾਲ: ਕੰਪਿਊਟਰ ਅਧਿਆਪਕ ਫਰੰਟ ਪੰਜਾਬ ਵੱਲੋਂ ਲੈਫ਼ਟੀਨੈਂਟ ਅਰਸ਼ਦੀਪ ਸਿੰਘ ਦਾ ਕਮਾਂਡੋ ਸਿਖਲਾਈ ਪੂਰੀ ਕਰਨ ਉਪਰੰਤ ਆਪਣੇ ਘਰ ਪਿੰਡ ਹਵੇਲੀ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ ਨੇ ਕਿਹਾ ਕਿ ਅਰਸ਼ਦੀਪ ਸਿੰਘ ਵਰਗੇ ਨੌਜਵਾਨ ਆਪਣੀ ਮਿਹਨਤ ਨਾਲ ਪੰਜਾਬ ਅਤੇ ਦੇਸ਼ ਦੀ ਤਕਦੀਰ ਬਦਲ ਸਕਦੇ ਹਨ। ਲੈਫ਼ਟੀਨੈਂਟ ਅਰਸ਼ਦੀਪ ਸਿੰਘ ਦੇ ਪਿਤਾ ਅਰਵਿੰਦਰ ਸਿੰਘ ਹਵੇਲੀ ਨੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਰਸ਼ਦੀਪ ਸਿੰਘ ਹਰ ਰੋਜ਼ ਪੜ੍ਹਾਈ ਦੇ ਨਾਲ-ਨਾਲ ਸਖ਼ਤ ਮਿਹਨਤ ਵੀ ਕਰਦਾ ਸੀ ਅਤੇ ਮਿਹਨਤ ਸਦਕਾ ਹੀ ਉਹ ਇਸ ਮੁਕਾਮ ’ਤੇ ਪਹੁੰਚਿਆ। -ਪੱਤਰ ਪ੍ਰੇਰਕ
Advertisement
Advertisement