ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਫਤ ਸਿੱਖਿਆ ਸਕੀਮ ਤਹਿਤ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

08:57 AM Jul 26, 2024 IST
ਕੋਰਸ ਪੂਰਾ ਕਰਨ ਵਾਲੀਆਂ ਵਿਦਿਆਰਥਣਾਂ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਅਤੇ ਸਟਾਫ਼ ਨਾਲ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫਤਿਹਗੜ੍ਹ ਸਾਹਿਬ, 25 ਜੁਲਾਈ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤਧਾਰੀ ਸਕੀਮ ਤਹਿਤ ਦਾਖਲ ਹੋਈਆਂ ਨੌਂ ਵਿਦਿਆਰਥਣਾਂ ਦੀ ਪੜ੍ਹਾਈ ਪੂਰੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਉਨ੍ਹਾਂ ਧੰਨਵਾਦ ਕੀਤਾ। ਇਸ ਮੌਕੇ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਇਸ ਵਰ੍ਹੇ ਪਜਮੀਤ ਕੌਰ, ਲਵਪ੍ਰੀਤ ਕੌਰ, ਸਿਮਰਨਜੀਤ ਕੌਰ (ਐੱਮਐੱਸਸੀ ਬੌਟਨੀ), ਹਰਪ੍ਰੀਤ ਕੌਰ, ਐੱਮਏ ਇੰਗਲਿਸ਼, ਕੁਲਵਿੰਦਰ ਕੌਰ ਐੱਮਕਾਮ, ਗਗਨਜੋਤ ਕੌਰ ਐੱਮਏ ਪੋਲੀਟੀਕਲ ਸਾਇੰਸ, ਰੁਮੀਤ ਕੌਰ, ਐੱਮਐੱਸਸੀ ਮੈਥੇਮੈਟਿਕਸ, ਮਨਪ੍ਰੀਤ ਕੌਰ ਐੱਮਏ ਧਰਮ ਅਧਿਐਨ ਅਤੇ ਦਿਲਜੀਤ ਕੌਰ ਗਤਕਾ ਕੋਰਸ ਦੀਆਂ ਵਿਦਿਆਰਥਣਾਂ ਨੇ ਚੰਗੇ ਨਤੀਜਿਆਂ ਨਾਲ ਆਪਣੇ ਕੋਰਸ ਪੂਰੇ ਕੀਤੇ ਹਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਲਵਪ੍ਰੀਤ ਕੌਰ ਨੇ ਐੱਮਐੱਸਸੀ ਬੌਟਨੀ ਵਿੱਚੋਂ ਗੋਲਡ ਮੈਡਲ ਅਤੇ ਦਿਲਜੀਤ ਕੌਰ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ।

Advertisement

Advertisement
Advertisement