ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

09:00 AM Apr 25, 2024 IST
ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਨਵਕਿਰਨ ਤੇ ਸਟਾਫ਼ ਮੈਂਬਰ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਮੁਹਾਲੀ): ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਨੌਲੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਅੱਜ ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਦਸਵੀਂ ਜਮਾਤ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਹੋਣਹਾਰ ਲੜਕੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਨਵਕਿਰਨ ਨੇ ਦੱਸਿਆ ਕਿ ਜਯੋਤਸਨਾ ਨੇ ਸਕੂਲ ’ਚੋਂ ਪਹਿਲਾ, ਮੁਸਕਾਨ ਨੇ ਦੂਜਾ ਅਤੇ ਕਮਲਜੀਤ ਕੌਰ ਵਾਸੀ ਪਿੰਡ ਚਿੱਲਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਨਵਕਿਰਨ ਨੇ ਮੋਹਰੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਲਾਸ ਇੰਚਾਰਜ ਜਸਪ੍ਰੀਤ ਕੌਰ, ਲਖਬੀਰ ਸਿੰਘ ਮਾਵੀ, ਸੁਦਰਸ਼ਨ ਕੌਰ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement