ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

10:09 AM Jul 18, 2024 IST
ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। -ਫੋਟੋ: ਪਸਨਾਵਾਲ

ਧਾਰੀਵਾਲ:

Advertisement

ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੇ ਕੰਪਿਊਟਰ ਵਿਭਾਗ (ਬੀਸੀਏ) ਦੇ ਛੇਵੇਂ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ਵਿਦਿਆਰਥਣ ਨਵਜੋਤ ਕੌਰ ਲੀਲ ਕਲਾ ਨੇ 88 ਫੀਸਦੀ ਅੰਕਾਂ ਨਾਲ ਪਹਿਲਾ, ਜਸਨਪ੍ਰੀਤ ਕੌਰ ਨਿਮਾਣੇ ਨੇ (86 ਫੀਸਦੀ) ਨੇ ਦੂਸਰਾ ਅਤੇ ਸਿਮਰਜੀਤ ਕੌਰ ਲੀਲ ਕਲਾਂ ਨੇ (84 ਫੀਸਦੀ) ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਬੰਧੀ ਸਮਾਗਮ ਵਿੱਚ ਇੰਟੈਕ ਦਿੱਲੀ ਦੇ ਆਰਕੀਟੈਕਚਰ ਹੈਰੀਟੇਜ ਡਿਵੀਜ਼ਨ ਤੋਂ ਰੁਤਿਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਗਗਨਦੀਪ ਸਿੰਘ ਵਿਰਕ, ਅਧਿਆਪਕਾ ਨਵਦੀਪ ਕੌਰ, ਗਗਨਦੀਪ ਕੌਰ, ਪ੍ਰਭਜੋਤ ਕੌਰ ਅਤੇ ਪਵਨਦੀਪ ਕੌਰ ਵਾਰਡਨ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement